ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਨਗਰ ਨਿਗਮ/ਨਗਰ ਕੌਂਸਲ/ ਨਗਰ ਪੰਚਾਇਤ ਚੋਣਾਂ-2026*
May 28, 2026
Municipal-Elections-

29 ਮਈ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ*

Dharaledar Bureau / Bathinda

ਬਠਿੰਡਾ, 28 ਮਈ : ਬੀਤੇ ਦਿਨੀਂ ਨਗਰ ਨਿਗਮ ਬਠਿੰਡਾ, ਨਗਰ ਕੌਂਸਲ ਭੁੱਚੋ, ਮੌੜ, ਸੰਗਤ, ਕੋਟਫੱਤਾ, ਰਾਮਾ ਮੰਡੀ, ਗੋਨਿਆਣਾ ਅਤੇ ਨਗਰ ਪੰਚਾਇਤ ਕੋਟਸਮੀਰ, ਨਥਾਣਾ, ਕੋਠਾ ਗੁਰੂ, ਭਗਤਾ ਭਾਈਕਾ, ਮਲੂਕਾ, ਮਹਿਰਾਜ, ਲਹਿਰਾ ਮੁਹੱਬਤ ਅਤੇ ਅਤੇ ਭਾਈ ਰੂਪਾ ਦੀਆਂ ਪਈਆਂ ਵੋਟਾਂ ਦੀ 29 ਮਈ ਨੂੰ ਸਵੇਰੇ 8 ਵਜੇ ਤੋਂ ਵੱਖ-ਵੱਖ ਗਿਣਤੀ ਕੇਂਦਰਾਂ ਵਿੱਚ ਸ਼ੁਰੂ ਹੋਣ ਵਾਲੀ ਗਿਣਤੀ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ 'ਚ ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 1 ਤੋਂ ਲੈ ਕੇ 17 ਤੱਕ ਲਈ ਆਈ.ਐਚ.ਐਮ. ਮਾਨਸਾ ਰੋਡ ਬਠਿੰਡਾ ਦੂਜੀ ਮੰਜ਼ਿਲ ਵਿਖੇ, ਵਾਰਡ ਨੰਬਰ 18 ਤੋਂ ਲੈ ਕੇ 34 ਤੱਕ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਅਤੇ ਵਾਰਡ ਨੰਬਰ 35 ਤੋਂ ਲੈ ਕੇ 50 ਤੱਕ ਲਈ ਆਈ.ਐਚ. ਐਮ. ਮਾਨਸਾ ਰੋਡ ਬਠਿੰਡਾ ਪਹਿਲੀ ਮੰਜ਼ਿਲ ਵਿਖੇ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਨਗਰ ਕੌਂਸਲ ਭੁੱਚੋ, ਨਗਰ ਪੰਚਾਇਤ ਲਹਿਰਾ ਮੁਹੱਬਤ ਅਤੇ ਨਥਾਣਾ ਲਈ ਸਕੂਲ ਆਫ਼ ਐਮੀਨੈਂਸ ਭੁੱਚੋ ਕਲਾਂ, ਗੋਨਿਆਣਾ ਲਈ ਸ਼ਹੀਦ ਕੁਲਦੀਪ ਸਿੰਘ ਸਰਕਾਰੀ ਹਾਈ ਸਕੂਲ ਗਿੱਲ ਪੱਤੀ, ਰਾਮਾਂ ਲਈ ਮਲਟੀਪਰਪਜ ਹਾਲ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ, ਮੌੜ ਲਈ ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ, ਕੋਟਫੱਤਾ, ਸੰਗਤ ਅਤੇ ਨਗਰ ਪੰਚਾਇਤ ਕੋਟਸ਼ਮੀਰ ਲਈ ਪੈਸਕੋ ਇੰਸਟੀਚਿਊਟ ਮਾਨਸਾ ਰੋਡ ਬਠਿੰਡਾ ਵਿਖੇ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਨਗਰ ਪੰਚਾਇਤ ਭਗਤਾ ਭਾਈਕਾ, ਕੋਠਾ ਗੁਰੂ ਅਤੇ ਮਲੂਕਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਗਤਾ ਭਾਈ ਕਾ ਵਿਖੇ ਅਤੇ ਨਗਰ ਪੰਚਾਇਤ ਭਾਈ ਰੂਪਾ ਅਤੇ ਮਹਿਰਾਜ ਲਈ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ ਫੂਲ ਵਿਖੇ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਵਿੱਚ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ ਅਤੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਵੱਲੋਂ ਸਮੂਹ ਕਾਊਂਟਿੰਗ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਲਣਾ ਕਰਦਿਆਂ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨੇਪਰੇ ਚੜਾਇਆ ਜਾ ਸਕੇ। Government of Punjab #bathinda #bᴀᴛʜɪɴᴅᴀ #bathindacity #bathinda_pb03_ Chief Electoral Officer, Punjab

Municipal Elections


Recommended Posts