ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਲੋਕਾਂ ਦੇ ਅਹਿਸਾਨਾਂ ਦੇ ਕਰਜੇ ਦਾ ਵਿਆਜ ਮੋੜ ਰਿਹਾ ਹਾਂ - ਡਾ. ਬਲਬੀਰ ਸਿੰਘ
May 29, 2026
Punjab-Development-

ਵਾਰਡ ਨੰਬਰ 4 ਤੇ 6 'ਚ 86 ਲੱਖ ਰੁਪਏ ਦੀ ਲਾਗਤ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਵੀਆਂ ਲਾਈਨਾਂ ਪੈਣਗੀਆਂ

ਤ੍ਰਿਪੜੀ ਦੀਆਂ ਕਲੋਨੀਆਂ 'ਚ ਹੁਣ ਨਹੀਂ ਖੜ੍ਹੇਗਾ ਬਰਸਾਤੀ ਪਾਣੀ

ਨਰੂਲਾ / Patiala

ਪਟਿਆਲਾ, 29 ਮਈ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਬਰਸਾਤੀ ਪਾਣੀ ਖੜ੍ਹਨ ਦੀ ਸਮੱਸਿਆ ਨਾਲ ਜੂਝ ਰਹੇ ਤ੍ਰਿਪੜੀ ਦੇ ਅਨੰਦ ਨਗਰ-ਏ, ਦਸਮੇਸ਼ ਨਗਰ-ਬੀ ਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਹੁਣ ਵੱਡੀ ਰਾਹਤ ਮਿਲੇਗੀ। ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਰਡ ਨੰਬਰ 6 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਇਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 4 ਅਨੰਦ ਨਗਰ-ਬੀ ਤੋਂ ਜੇਲ੍ਹ ਰੋਡ ਨੂੰ ਜਾਂਦੀ ਸੜਕ 'ਤੇ ਖੜ੍ਹਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਤਜਵੀਜ਼ ਦਾ ਵੀ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ, ਇਸ ਦਾ ਕੰਮ ਵੀ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਵਾਇਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਅੱਜ ਆਪਣੇ ਹਲਕੇ ਦੇ ਵਸਨੀਕਾਂ ਨੂੰ ਮਿਲਦਿਆਂ ਕਿਹਾ ਕਿ ਉਨ੍ਹਾਂ ਉਪਰ ਲੋਕਾਂ ਦੇ ਬਹੁਤ ਅਹਿਸਾਨ ਹਨ, ਜਿਸ ਲਈ ਵਿਕਾਸ ਕਾਰਜ ਕਰਵਾ ਕੇ ਉਹ ਲੋਕਾਂ ਦੇ ਕਰਜੇ ਦਾ ਵਿਆਜ ਮੋੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਵਾਈਆਂ ਹਨ, ਉਥੇ ਹੀ 10 ਲੱਖ ਰੁਪਏ ਤੱਕ ਦੇ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਮਹਿਲਾਵਾਂ ਲਈ 1000-1500 ਰੁਪਏ ਵਿੱਤੀ ਸਹਾਇਤਾ ਮਾਵਾਂ-ਧੀਆਂ ਸਤਿਕਾਰ ਯੋਜਨਾ ਤੋਂ ਇਲਾਵਾ ਲੋਕਾਂ ਨੂੰ ਰਾਸ਼ਨ ਪ੍ਰਦਾਨ ਕਰਨ ਲਈ ਮੇਰੀ ਰਸੋਈ ਵਰਗੀ ਅਹਿਮ ਯੋਜਨਾ ਵੀ ਅਰੰਭੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਕਰਕੇ ਤ੍ਰਿਪੜੀ ਦੇ ਕਈ ਇਲਾਕਿਆਂ ਵਿੱਚ ਹਰ ਬਰਸਾਤ ਸਮੇਂ ਪਾਣੀ ਭਰ ਜਾਂਦਾ ਸੀ, ਜਿਸ ਦੀ ਨਿਕਾਸੀ ਲਈ ਕੋਈ ਪ੍ਰਬੰਧ ਨਹੀਂ ਸੀ ਕੀਤਾ ਗਿਆ, ਪਰੰਤੂ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਨ ਲਈ ਕਈ ਤਜਵੀਜਾਂ ਬਣਾਈਆਂ। ਇਸ ਤਹਿਤ ਧਰਤੀ ਹੇਠਲੇ ਖੂੁਹ ਬਣਾ ਕੇ ਬਰਸਾਤੀ ਧਰਤੀ ਹੇਠਾ ਪਾਉਣ ਸਮੇਤ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਇਪਲਾਈਨ ਨਵੀਂ ਪਾ ਕੇ ਇਸ ਸਮੱਸਿਆ ਤੋਂ ਰਾਹਤ ਦਿਵਾਈ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਅੱਜ ਅਨੰਦ ਨਗਰ ਏ ਦੇ ਗੁਰਦੁਆਰਾ ਸਾਹਿਬ ਨੇੜੇ ਸਟਰੌਮ ਵਾਟਰ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਾਲ ਹੀ ਦਸਮੇਸ਼ ਨਗਰ ਬੀ ਵਿਖੇ ਵੀ ਕੀਤੇ ਜਾਣ ਵਾਲੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰਸਟ ਚੇਅਰਮੈਨ ਹਰਪਾਲ ਸਿੰਘ ਵਿਰਕ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਪ੍ਰਿੰਸੀਪਲ ਜੇ.ਪੀ. ਸਿੰਘ, ਕੌਂਸਲਰ ਜਸਬੀਰ ਸਿੰਘ ਗਾਂਧੀ, ਚਰਨਜੀਤ ਸਿੰਘ ਐਸ.ਕੇ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ, ਮਨਿੰਦਰ ਸਿੰਘ, ਅਵਤਾਰ ਸਿੰਘ, ਖੁਸ਼ਹਾਲ ਸਿੰਘ, ਗੁਰਚਰਨ ਸਿੰਘ ਰੁਪਾਣਾ, ਕਰਮਜੀਤ ਸਿੰਘ ਬੈਂਸ, ਰੇਖਾ ਰਾਣੀ, ਮਨਜੀਤ ਕੌਰ, ਅਮਨਜੀਤ ਕੌਰ, ਰਾਜਵਿੰਦਰ ਕੌਰ, ਮਿਨਾਕਸ਼ੀ, ਸ਼ਿਖਾ ਸ਼ਰਮਾ, ਕਾਕਾ ਸਿੰਘ, ਪਟਵਾਰੀ ਕਮਲ ਸ਼ਰਮਾ, ਹਰਪਾਲ ਸਿੰਘ ਸੰਧੂ, ਵਿਪਨ ਕੁਮਾਰ, ਹਰਬੰਸ ਸਿੰਘ, ਮਲਕੀਤ ਸਿੰਘ ਖੱਟੜਾ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

Punjab Development


Recommended Posts