ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਨਗਰ ਕੌਂਸਲ ਚੋਣ ਨਤੀਜਿਆਂ ਤੋਂ ਪਹਿਲਾਂ ਖੰਨਾ ਪੁਲਿਸ ਅਲਰਟ, 410 ਪੁਲਿਸ ਮੁਲਾਜ਼ਮ ਤਾਇਨਾਤ; ਗਿਣਤੀ ਕੇਂਦਰਾਂ ਦੇ 200 ਮੀਟਰ ਤੱਕ ‘ਨੋ ਵਹੀਕਲ ਜ਼ੋਨ’ ਐਲਾਨ
May 29, 2026
Punjab-

Dharaledar Bureau / Patiala

ਖੰਨਾ, 29 ਮਈ: ਨਗਰ ਕੌਂਸਲ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਖੰਨਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐਸ.ਡੀ.ਐਮ ਸਵਾਤੀ ਟਿਵਾਣਾ ਨਾਲ ਖੰਨਾ, ਦੋਰਾਹਾ ਅਤੇ ਸਮਰਾਲਾ ਵਿਖੇ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐਸ.ਐਸ.ਪੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਕਰੀਬ 410 ਪੁਲਿਸ ਮੁਲਾਜ਼ਮ, 2 ਐਸ.ਪੀ. ਅਤੇ 9 ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਡਿਊਟੀ ’ਤੇ ਤਾਇਨਾਤ ਰਹਿਣਗੇ। ਇਲਾਕਿਆਂ ਵਿੱਚ ਲਗਾਤਾਰ ਗਸ਼ਤ ਲਈ ਪੈਟਰੋਲਿੰਗ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ 200 ਮੀਟਰ ਤੱਕ ਦਾ ਇਲਾਕਾ “ਨੋ ਵਹੀਕਲ ਜ਼ੋਨ” ਰਹੇਗਾ ਅਤੇ ਸਿਰਫ਼ ਪਛਾਣ ਪੱਤਰ ਵਾਲੇ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲਾ ਮਿਲੇਗਾ। ਕੇਂਦਰਾਂ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰਿਆਂ ਰਾਹੀਂ 24 ਘੰਟੇ ਨਿਗਰਾਨੀ ਕੀਤੀ ਜਾਵੇਗੀ। ਡਾ. ਆਹਲੂਵਾਲੀਆ ਨੇ ਚੇਤਾਵਨੀ ਦਿੱਤੀ ਕਿ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ, ਮਾਹੌਲ ਖਰਾਬ ਕਰਨ ਜਾਂ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਖੰਨਾ ਵਿੱਚ ਗਿਣਤੀ ਲਈ 14 ਟੇਬਲਾਂ ਲਗਾਈਆਂ ਗਈਆਂ ਹਨ, ਜਦਕਿ 2 ਰਿਜ਼ਰਵ ਟੇਬਲਾਂ ਦੁਬਾਰਾ ਗਿਣਤੀ ਜਾਂ ਇਤਰਾਜ਼ਾਂ ਦੇ ਨਿਪਟਾਰੇ ਲਈ ਰੱਖੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਿਣਤੀ ਕੇਂਦਰ ਦੇ ਅੰਦਰ ਮੋਬਾਈਲ ਫੋਨ ਲਿਜਾਣ ’ਤੇ ਪਾਬੰਦੀ ਹੋਵੇਗੀ। ਪ੍ਰਸ਼ਾਸਨ ਨੇ ਉਮੀਦਵਾਰਾਂ, ਸਮਰਥਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਮਿਲਣ ਵਾਲੀ ਜਾਣਕਾਰੀ ’ਤੇ ਹੀ ਭਰੋਸਾ ਕਰਨ। #Khanna #MunicipalElections #VoteCounting #PunjabNews #KhannaPolice #SSPDarpanAhluwalia #SwatiTiwana #Samrala #Doraha #Payal #ElectionResults #PunjabPolice #SecurityArrangements #CountingCentre #NoVehicleZone #LudhianaNews #LocalBodyElections #BreakingNews #LatestUpdate #PunjabPolitics #Election2026 #DDCOnline #KhannaNews #PunjabUpdates #CCTVSurveillance #LawAndOrder #VoteCount #ElectionCommission #PunjabElection #TrendingNews

Punjab


Recommended Posts