*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਹੁਣ ਹਰ ਜ਼ਿਲ੍ਹੇ ਵਿੱਚ ਹੋਵੇਗਾ ਮਨੁੱਖੀ ਅਧਿਕਾਰ ਕਮਿਸ਼ਨ ਦਾ ਦਫ਼ਤਰ, ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਨਹੀਂ ਪਵੇਗੀ ਲੋੜ : ਜਤਿੰਦਰ ਸਿੰਘ ਸ਼ੰਟੀ
May 30, 2026
Human-Rights-Commission-

Aman Makkar / Ludhiana

ਲੁਧਿਆਣਾ, 30 ਮਈ: ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕੋਰ ਕਮੇਟੀ ਦੇ ਦਫ਼ਤਰ ਖੋਲ੍ਹਣ ਦੀ ਵੱਡੀ ਪਹਿਲ ਕੀਤੀ ਗਈ ਹੈ। ਇਸ ਲਈ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਵਿੱਚ ਜਗ੍ਹਾ ਮੰਗੀ ਗਈ ਹੈ। ਪਦਮਸ਼੍ਰੀ ਐਵਾਰਡੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣੇਗਾ, ਜਿੱਥੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਪਹੁੰਚ ਜ਼ਿਲ੍ਹਾ ਪੱਧਰ ਤੱਕ ਹੋਵੇਗੀ। ਹੁਣ ਲੋਕ ਆਪਣੀਆਂ ਸ਼ਿਕਾਇਤਾਂ ਆਪਣੇ ਹੀ ਜ਼ਿਲ੍ਹੇ ਵਿੱਚ ਦਰਜ ਕਰਵਾ ਸਕਣਗੇ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਕਮਿਸ਼ਨ ਵੱਲੋਂ ਮਹਿਲਾਵਾਂ, ਬੱਚਿਆਂ, ਬਜ਼ੁਰਗਾਂ, ਮਜ਼ਦੂਰਾਂ ਅਤੇ ਹੋਰ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਮਿਸ਼ਨ ਦੀ ਟੀਮ ਨਸ਼ੇ ਦੇ ਵੱਡੇ ਸੌਦਾਗਰਾਂ ਅਤੇ ਉਨ੍ਹਾਂ ਨੂੰ ਸਹਾਰਾ ਦੇਣ ਵਾਲੇ ਤੱਤਾਂ ਖ਼ਿਲਾਫ਼ ਵੀ ਸਰਗਰਮ ਭੂਮਿਕਾ ਨਿਭਾਏਗੀ। ਫਰਜ਼ੀ ਇਮੀਗ੍ਰੇਸ਼ਨ ਏਜੰਟਾਂ 'ਤੇ ਵੀ ਸ਼ਿਕੰਜਾ ਪੰਜਾਬ ਵਿੱਚ ਵੀਜ਼ਾ ਅਤੇ ਇਮੀਗ੍ਰੇਸ਼ਨ ਦੇ ਨਾਮ 'ਤੇ ਹੋ ਰਹੀਆਂ ਠੱਗੀਆਂ ਸਬੰਧੀ ਕਮਿਸ਼ਨ ਕੋਲ 450 ਤੋਂ ਵੱਧ ਸ਼ਿਕਾਇਤਾਂ ਪਹੁੰਚ ਚੁੱਕੀਆਂ ਹਨ। ਰਜਿਸਟਰਡ ਅਤੇ ਗੈਰ-ਕਾਨੂੰਨੀ ਏਜੰਟਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕਾਰਵਾਈ ਜਾਰੀ ਹੈ। ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ WhatsApp ਨੰਬਰ 9855475547 ਜਾਂ ਕਮਿਸ਼ਨ ਦੀ ਵੈੱਬਸਾਈਟ ਰਾਹੀਂ ਦਰਜ ਕਰਵਾਈ ਜਾ ਸਕਦੀ ਹੈ। ਸ਼ਿਕਾਇਤ ਮਿਲਣ ਤੋਂ 48 ਘੰਟਿਆਂ ਅੰਦਰ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। #Punjab #PunjabNews #HumanRights #JitenderSinghShunty #PunjabPolice #Ludhiana #HumanRightsCommission #DrugFreePunjab #YudhNashianVirudh #ImmigrationFraud #BreakingNews #LatestNews #PunjabUpdates #JusticeForAll #SeniorCitizens #WomenRights #ChildRights #PunjabGovernment #TrendingNews #DDCOnline

Human Rights Commission


Recommended Posts