ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਯੋਗਬੀਰ ਸਿੰਘ ਯੋਗੀ ਨੇ ਸੰਭਾਲਿਆ ਅਹੁਦਾ
June 1, 2026
Punjab-Development-Ludhiana-

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ - ਵਿਧਾਇਕ ਦਲਬੀਰ ਸਿੰਘ

ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੋਵਾਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ

Aman Makkar / Ludhiana

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 01 ਜੂਨ ( aman Makkar ) – ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਸ. ਯੋਗਬੀਰ ਸਿੰਘ ਯੋਗੀ ਨੇ ਅੱਜ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੋਵਾਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬਲਾਕ ਸੰਮਤੀਆਂ ਸਥਾਨਕ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਯੋਗਬੀਰ ਸਿੰਘ ਯੋਗੀ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪਾਰਟੀ ਹਾਈਕਮਾਨ, ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬੀ.ਡੀ.ਪੀ.ਓ. ਸ. ਸਰਬਜੀਤ ਸਿੰਘ, ਚੇਅਰਮੈਨ ਸ. ਗੁਰਦੇਵ ਸਿੰਘ, ਸਰਪੰਚ ਸ. ਗੁਰਜੀਤ ਸਿੰਘ ਫੱਤੂਵਾਲ, ਸਰਪੰਚ ਸ. ਕਰਮਜੀਤ ਸਿੰਘ, ਸਰਪੰਚ ਸ. ਜਸਪਾਲ ਸਿੰਘ, ਸਰਪੰਚ ਸ. ਬਲਦੇਵ ਸਿੰਘ ਨਿੱਝਰ, ਸ. ਸੰਜੀਵ ਭੰਡਾਰੀ, ਸ. ਜਗਤਾਰ ਸਿੰਘ ਬਿੱਲਾ, ਕੌਂਸਲਰ ਸ. ਵਿਸ਼ਾਲ ਮੰਨਣ, ਸਰਪੰਚ ਸ. ਰਣਬੀਰ ਸਿੰਘ, ਸਰਪੰਚ ਸ. ਜੋਬਨ, ਸਰਪੰਚ ਸ. ਦਲਬੀਰ ਸਿੰਘ ਅਤੇ ਸਰਪੰਚ ਸ. ਸੁਖਦੇਵ ਸਿੰਘ ਤਿੰਮੋਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Punjab Development Ludhiana


Recommended Posts