ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
7 ਜੂਨ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਵੋਟਰਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
June 1, 2026
Punjab-Development-

ਸਾਰੇ ਬੀ.ਐੱਲ.ਓ. ਆਪਣੇ ਪੋਲਿੰਗ ਬੂਥਾਂ `ਤੇ ਮੌਜੂਦ ਰਹਿ ਕੇ ਵੋਟਰਾਂ ਦੀ ਸਹਾਇਤਾ ਕਰਨਗੇ

ਨਰੂਲਾ / Amritsar

ਅੰਮ੍ਰਿਤਸਰ, 01 ਜੂਨ ( Narula ) - ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 19,71,604 ਵੋਟਰਾਂ ਵਿੱਚੋਂ ਹੁਣ ਤੱਕ 17,38,253 ਵੋਟਰਾਂ (88.16 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਅਜੇ ਵੀ ਜ਼ਿਲ੍ਹੇ ਦੇ 2,33,351 ਵੋਟਰ ਅਨ-ਮੈਪਡ ਹਨ, ਜਿਨ੍ਹਾਂ ਨੂੰ ਕਵਰ ਕਰਨਾ ਅਤਿ-ਜ਼ਰੂਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ 2003 ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ 7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੈਂਪ ਵਾਲੇ ਦਿਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਨਿਰਧਾਰਤ ਪੋਲਿੰਗ ਬੂਥਾਂ `ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ। ਸਾਲ 2003 ਦੀ ਵੋਟਰ ਸੂਚੀ ਦੇ ਆਧਾਰ `ਤੇ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਨਾਗਰਿਕ ਆਪਣੇ ਬੂਥ `ਤੇ ਜਾ ਕੇ ਇਸ ਦਾ ਲਾਭ ਉਠਾ ਸਕਦੇ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਓਜ਼.) ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਇੱਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਵੋਟਰ ਪਾਤਰਤਾ ਨੂੰ ਯਕੀਨੀ ਬਣਾਉਣ।

Punjab Development


Recommended Posts