ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਮਾਨਸਾ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ ਦੀ ਸਮੀਖਿਆ, ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਫੀਲਡ ਸਟਾਫ਼ ਦੀ ਕੀਤੀ ਸ਼ਲਾਘਾ
June 1, 2026
Census-

Dharaledar Bureau / Mansa

ਮਾਨਸਾ, 1 ਜੂਨ: ਪੰਜਾਬ ਦੀ ਡਾਇਰੈਕਟਰ ਜਨਗਣਨਾ ਕਾਰਵਾਈਆਂ ਡਾ. ਨਵਜੋਤ ਖੋਸਾ (ਆਈਏਐਸ) ਨੇ ਮਾਨਸਾ ਵਿਖੇ ਜਨਗਣਨਾ 2027 ਦੇ ਪਹਿਲੇ ਪੜਾਅ ‘ਘਰ ਸੂਚੀਕਰਨ ਅਤੇ ਰਿਹਾਇਸ਼ੀ ਗਿਣਤੀ’ (HLO) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਸਮੀਖਿਆ ਦੌਰਾਨ ਡਾ. ਖੋਸਾ ਨੇ ਜ਼ਿਲ੍ਹੇ ਵਿੱਚ ਤਾਇਨਾਤ 1,285 ਐਨੂਮਰੇਟਰਾਂ ਅਤੇ 208 ਸੁਪਰਵਾਈਜ਼ਰਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਪ੍ਰਸ਼ੰਸਾ ਕਰਦਿਆਂ ਬਾਕੀ ਰਹਿੰਦੇ ਕਾਰਜ ਜੂਨ ਦੇ ਦੂਜੇ ਹਫ਼ਤੇ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਡਾਟਾ ਦੀ ਸ਼ੁੱਧਤਾ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਨਿਯਮਤ ਨਿਗਰਾਨੀ ਅਤੇ ਫੀਲਡ ਜਾਂਚਾਂ ਬਹੁਤ ਜ਼ਰੂਰੀ ਹਨ। ਡਾ. ਖੋਸਾ ਨੇ ਮਾਨਸਾ ਸ਼ਹਿਰ ਦੇ ਅਰਵਿੰਦ ਨਗਰ ਅਤੇ ਪਿੰਡ ਖਿਆਲਾ ਕਲਾਂ ਵਿੱਚ ਫੀਲਡ ਇੰਸਪੈਕਸ਼ਨ ਕਰਕੇ ਚੱਲ ਰਹੇ ਜਨਗਣਨਾ ਕਾਰਜਾਂ ਦਾ ਮੁਆਇਨਾ ਵੀ ਕੀਤਾ। ਉਨ੍ਹਾਂ ਨੇ HLO ਮੋਬਾਈਲ ਐਪ ਰਾਹੀਂ ਕੀਤੀ ਜਾ ਰਹੀ ਡਿਜ਼ੀਟਲ ਡਾਟਾ ਇਕੱਤਰਤਾ ‘ਤੇ ਸੰਤੁਸ਼ਟੀ ਜ਼ਾਹਿਰ ਕੀਤੀ ਅਤੇ ਕਰਮਚਾਰੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਖੋਸਾ ਨੇ ਸਮੇਂ ਸਿਰ ਅਤੇ ਸਹੀ ਢੰਗ ਨਾਲ ਕੰਮ ਮੁਕੰਮਲ ਕਰਨ ਵਾਲੇ 9 ਐਨੂਮਰੇਟਰਾਂ ਅਤੇ ਉਨ੍ਹਾਂ ਦੇ ਚਾਰਜ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਭਰੋਸਾ ਦਿਵਾਇਆ ਕਿ 15 ਮਈ ਤੋਂ 13 ਜੂਨ 2026 ਤੱਕ ਚੱਲ ਰਹੀ ਜਨਗਣਨਾ 2027 ਦੇ ਪਹਿਲੇ ਪੜਾਅ ਦੀਆਂ ਸਾਰੀਆਂ ਗਤੀਵਿਧੀਆਂ ਨਿਰਧਾਰਤ ਸਮੇਂ ਅੰਦਰ ਸਫਲਤਾਪੂਰਵਕ ਪੂਰੀਆਂ ਕਰ ਲਈਆਂ ਜਾਣਗੀਆਂ।Hashtags #Mansa #PunjabNews #Census2027 #Punjab #LatestNews #BreakingNews #MansaNews #NavjotKhosa #IAS #CensusOperations #PunjabGovernment #GovernmentNews #DistrictAdministration #NewsUpdate #DDCOnline #PunjabUpdates #TrendingNews #PublicAdministration #DigitalCensus #IndiaNews #LatestUpdate #TopStory #PunjabHeadline #OfficialNews #Governance #PublicService #WebNews #NewsToday #PunjabToday #DevelopmentNews

Census


Recommended Posts