ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ
June 3, 2026
Guru-Ravidas-

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਵੀ ਹੋਵੇਗਾ ਆਯੋਜਨ

Dharaledar Bureau / Amritsar

ਅੰਮ੍ਰਿਤਸਰ, 03 ਜੂਨ (ਧੜ੍ਹੱਲੇਦਾਰ ਬਿਉਰੋ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ 11 ਜੂਨ 2026 ਨੂੰ ਦੁਸਹਿਰਾ ਗਰਾਊਂਡ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਨੂੰ ਸਮਰਪਿਤ ਇੱਕ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਸੇ ਦਿਨ ਸਮਾਗਮ ਸਥਾਨ `ਤੇ ਇੱਕ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਡਰੋਨ ਸ਼ੋਅ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪਿੰਡ ਪੱਧਰ `ਤੇ ਡਾਕੂਮੈਂਟਰੀ ਸ਼ੋਅ ਵੀ ਦਿਖਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਮਹਾਨ ਸੰਤ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦਾ ਜੀਵਨ ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਇਸ ਲਈ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ, ਸਮਰਪਣ ਅਤੇ ਸੁਚੱਜੇ ਪ੍ਰਬੰਧਾਂ ਨਾਲ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6 ਲੱਖ 50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਦੀ ਸੰਭਾਲ ਲਈ ਵੀ ਪ੍ਰੇਰਿਤ ਕਰੇਗਾ। ਮੀਟਿੰਗ ਦੌਰਾਨ ਸਮਾਗਮਾਂ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ, ਟਰੈਫਿਕ ਵਿਵਸਥਾ, ਸਫ਼ਾਈ, ਸਿਹਤ ਸੇਵਾਵਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਗੁਰਮੰਦਰ ਸਿੰਘ, ਰੀਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਹਿਤੇਸ਼ ਕੁਮਾਰ, ਐਸ.ਈ. ਨਗਰ ਨਿਗਮ ਸ੍ਰੀ ਸੰਦੀਪ ਸਿੰਘ, ਸੈਰ ਸਪਾਟਾ ਅਫ਼ਸਰ ਸ੍ਰੀ ਸੁਖਮਨ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਮਾ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Guru Ravidas


Recommended Posts