ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*
June 4, 2026
Agriculture-

ਕਿਸਾਨ ਵੀਰਾਂ ਨੂੰ ਫਾਸਫੋਰਸ ਖਾਦ ਦੀ ਵਰਤੋਂ ਘਟਾਉਣ ਦੀ ਲੋੜ : ਡਾ. ਤੇਜਬੀਰ ਸਿੰਘ ਬੁੱਚਰ*

Dharaledar Bureau / Bathinda

ਬਠਿੰਡਾ, 4 ਜੂਨ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਬਠਿੰਡਾ ਦੀ ਅਗਵਾਈ ਹੇਠ ਪਿੰਡ ਮਾਈਸਰਖਾਨਾ ਅਤੇ ਘਸੋਖਾਨਾ (ਬਲਾਕ ਮੌੜ) ਵਿਖੇ ਕਿਸਾਨ ਜਾਗਰੂਕਤਾ ਕੈਂਪਾਂ ਅਤੇ ਕਿਸਾਨ ਗੋਸ਼ਟੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸਸ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਵਾਤਾਵਰਣ ਅਨੁਕੂਲ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿੱਟੀ ਖੇਤੀਬਾੜੀ ਦੀ ਬੁਨਿਆਦ ਹੈ ਅਤੇ ਇਸ ਦੀ ਸਿਹਤ ਨੂੰ ਬਣਾਈ ਰੱਖਣ ਲਈ ਖਾਦਾਂ ਦੀ ਵਿਗਿਆਨਕ ਅਤੇ ਸੁਚੱਜੀ ਵਰਤੋਂ ਬਹੁਤ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਜੇਕਰ ਕਣਕ ਦੀ ਫ਼ਸਲ ਵਿੱਚ ਸਿਫਾਰਸ਼ ਮਾਤਰਾ ਵਿੱਚ ਫਾਸਫੋਰਸ ਖਾਦ ਪਾਈ ਹੋਵੇ ਤਾਂ ਝੋਨੇ ਜਾਂ ਸਾਉਣੀ ਦੀ ਫ਼ਸਲ ਦੌਰਾਨ ਕੋਈ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਤਾਂ ਜੋ ਖੇਤੀ ਦੀ ਲਾਗਤ ਘਟਾਈ ਜਾ ਸਕੇ ਅਤੇ ਫ਼ਸਲਾਂ ਤੋਂ ਵੱਧ ਝਾੜ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰਸਾਇਣਕ ਖਾਦਾਂ ਦੀ ਬੇਲੋੜੀ ਅਤੇ ਅਸੰਤੁਲਿਤ ਵਰਤੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਘਟਾਉਂਦੀ ਹੈ ਅਤੇ ਵਾਤਾਵਰਣ ਲਈ ਵੀ ਹਾਨੀਕਾਰਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਜੈਵਿਕ ਖਾਦਾਂ, ਹਰੀ ਖਾਦ ਅਤੇ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਬੁੱਟਰ ਨੇ ਦੱਸਿਆ ਕਿ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਧਾਉਣ ਨਾਲ ਨਾ ਸਿਰਫ਼ ਮਿੱਟੀ ਦੀ ਬਣਤਰ ਵਿੱਚ ਸੁਧਾਰ ਹੁੰਦਾ ਹੈ, ਸਗੋਂ ਪਾਣੀ ਸੰਭਾਲਣ ਦੀ ਸਮਰੱਥਾ ਵੀ ਵਧਦੀ ਹੈ, ਜਿਸ ਨਾਲ ਫਸਲਾਂ ਨੂੰ ਲੰਬੇ ਸਮੇਂ ਤੱਕ ਲਾਭ ਮਿਲਦਾ ਹੈ। ਕਿਸਾਨ ਗੋਸ਼ਟੀ ਦੌਰਾਨ ਕਿਸਾਨਾਂ ਨੇ ਖਾਦਾਂ ਦੀ ਵਰਤੋਂ, ਮਿੱਟੀ ਦੀ ਸਿਹਤ ਅਤੇ ਮੌਜੂਦਾ ਖੇਤੀ ਸਮੱਸਿਆਵਾਂ ਸਬੰਧੀ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਵਿਗਿਆਨਕ ਅਤੇ ਵਿਹਾਰਕ ਜਵਾਬ ਮਾਹਿਰਾਂ ਵੱਲੋਂ ਦਿੱਤੇ ਗਏ। ਇਸ ਮੌਕੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਅਤੇ ਖੇਤੀ ਨੂੰ ਵਧੇਰੇ ਲਾਹੇਵੰਦ ਤੇ ਟਿਕਾਊ ਬਣਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਅਮਲ ਅਪਣਾਉਣ ਦੀ ਅਪੀਲ ਵੀ ਕੀਤੀ ਗਈ। ਕਿਸਾਨਾਂ ਨੇ ਇਸ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਉਨ੍ਹਾਂ ਨੂੰ ਵਿਗਿਆਨਕ ਜਾਣਕਾਰੀ ਨਾਲ ਜੋੜਦੇ ਹਨ ਅਤੇ ਖੇਤੀ ਵਿੱਚ ਨਵੇਂ ਤਰੀਕੇ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। “ਖੇਤ ਬਚਾਓ ਅਭਿਆਨ” ਤਹਿਤ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ। Government of Punjab #bathinda #bᴀᴛʜɪɴᴅᴀ #bathindacity #bathinda_pb03_ #PunjabGovernment

Agriculture


Recommended Posts