ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ
June 4, 2026
Census-

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

ਨਰੂਲਾ / Patiala

ਪਟਿਆਲਾ, 4 ਜੂਨ: ਜਨਗਣਨਾ-2027 ਦੇ ਚੱਲ ਰਹੇ ਪਹਿਲੇ ਪੜਾਅ ਤਹਿਤ ਨਗਰ ਨਿਗਮ ਪਟਿਆਲਾ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਆਪਣਾ ਕੰਮ ਸਫਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ। ਇਸ ਉਪਲਬਧੀ ਲਈ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਸਰਕਲ-23 ਦੀ ਟੀਮ ਤੇ ਚਾਰਜ ਅਫ਼ਸਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਮਨਰੀਤ ਰਾਣਾ ਨੇ ਟੀਮ ਦੇ ਮੈਂਬਰਾਂ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਭਰੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟੀਮ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਕੰਮ ਪੂਰਾ ਕਰਕੇ ਹੋਰ ਟੀਮਾਂ ਲਈ ਪ੍ਰੇਰਣਾਦਾਇਕ ਉਦਾਹਰਨ ਪੇਸ਼ ਕੀਤੀ ਹੈ। ਉਨ੍ਹਾਂ ਨੇ ਹੋਰ ਸੁਪਰਵਾਈਜ਼ਰੀ ਸਰਕਲਾਂ ਅਤੇ ਗਿਣਤੀਕਾਰਾਂ ਨੂੰ ਵੀ ਸਰਕਲ-23 ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਸ਼ਨੀਵਾਰ ਤੱਕ ਆਪਣੇ-ਆਪਣੇ ਖੇਤਰਾਂ ਦਾ ਕੰਮ ਮੁਕੰਮਲ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ, ਤਾਂ ਜੋ ਉਹ ਵੀ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਦੇ ਹੱਕਦਾਰ ਬਣ ਸਕਣ। ਮਨਰੀਤ ਰਾਣਾ ਨੇ ਕਿਹਾ ਕਿ ਜਨਗਣਨਾ-2027 ਦੇਸ਼ ਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਵਿਸ਼ਾਲ ਪ੍ਰਸ਼ਾਸਨਿਕ ਕਵਾਇਦ ਹੈ, ਜਿਸ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਨੀਤੀਆਂ ਅਤੇ ਸਰਕਾਰੀ ਸੇਵਾਵਾਂ ਦੀ ਯੋਜਨਾਬੰਦੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦੌਰਾਨ ਅੰਕੜਿਆਂ ਦੀ ਸ਼ੁੱਧਤਾ, ਸੰਪੂਰਨਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਮਨਰੀਤ ਰਾਣਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਨਗਣਨਾ ਦਾ ਕੰਮ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕਰਨ ਲਈ ਵੀ ਪ੍ਰੇਰਿਤ ਕੀਤਾ।

Census


Recommended Posts