ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਵੋਟਰਾਂ ਦੀ ਮੈਪਿੰਗ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ*
June 7, 2026
Election-Punjab

ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ*

Dharaledar Bureau / Bathinda

ਬਠਿੰਡਾ, 7 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਠਿੰਡਾ ਦੇ 1192 ਪੋਲਿੰਗ ਸਟੇਸ਼ਨਾਂ 'ਤੇ ਅੱਜ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ ਮੈਪ ਕਰਨਾ) ਕੈਂਪ ਲਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ, ਰਾਮਪੁਰਾ, ਮੌੜ ਅਤੇ ਭੁੱਚੋ ਵਿੱਚ ਪੋਲਿੰਗ ਬੂਥਾਂ 'ਤੇ ਇੱਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਏ ਗਏ। ਉਹਨਾਂ ਦੱਸਿਆ ਕਿ ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹੇ ਅਤੇ ਕੈਂਪਾਂ ਨੂੰ ਵੋਟਰਾਂ ਦਾ ਚੰਗਾ ਹੁੰਗਾਰਾ ਮਿਲਿਆ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿਚ 25 ਜੂਨ ਤੋਂ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸ਼ੁਰੂ ਹੋਣਾ ਹੈ। 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ। ਐਸ.ਆਈ.ਆਰ.-2026 ਦੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਪਹਿਲਾਂ 31 ਜੁਲਾਈ 2026 ਨੂੰ ਹੋਣ ਵਾਲੀ ਡਰਾਫਟ ਪ੍ਰਕਾਸ਼ਨਾ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ-2026 ਤੱਕ ਰਹੇਗਾ ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਟੌਲ ਫਰੀ ਨੰਬਰ 1950 'ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। #bathinda #bᴀᴛʜɪɴᴅᴀ #bathindacity #bathinda_pb03_ Government of Punjab Chief Electoral Officer, Punjab District Election Office Bathinda Election Commission of India

Election Punjab


Recommended Posts