ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਲੁਧਿਆਣਾ ਦੇ 2,927 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੀ ਰਫ਼ਤਾਰ*
June 8, 2026
Punjab-Development-Ludhiana-

* *ਵਧੀਕ ਜ਼ਿਲ੍ਹਾ ਚੋਣ ਅਫਸਰ ਪੂਨਮ ਸਿੰਘ ਨੇ ਪੋਲਿੰਗ ਬੂਥਾਂ ਦਾ ਕੀਤਾ ਨਿਰੀਖਣ, ਬੀ.ਐਲ.ਓਜ਼ ਨੂੰ ਗੈਰ-ਮੈਪ ਕੀਤੇ ਵੋਟਰਾਂ ਤੱਕ ਪਹੁੰਚਣ ਦੇ ਦਿੱਤੇ ਆਦੇਸ਼*

Aman Makkar / Ludhiana

ਲੁਧਿਆਣਾ, 7 ਜੂਨ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਨਿਰਦੇਸ਼ਾਂ 'ਤੇ ਐਤਵਾਰ ਨੂੰ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੁਆਰਾ ਸਾਰੇ ਵਿਧਾਨ ਸਭਾ ਹਲਕਿਆਂ ਦੇ 2,927 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਤਾਂ ਜੋ ਪ੍ਰੀ-ਐਸ.ਆਈ.ਆਰ ਵੋਟਰ ਮੈਪਿੰਗ ਅਧੀਨ ਬਾਕੀ ਵੋਟਰਾਂ ਦੀ ਮੈਪਿੰਗ ਦੀ ਪ੍ਰਗਤੀ ਨੂੰ ਤੇਜ਼ ਕੀਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਪੂਨਮ ਸਿੰਘ ਨੇ ਬੀ.ਐਲ.ਓਜ਼ ਦੀ ਮੌਜੂਦਗੀ ਦੀ ਜਾਂਚ ਕਰਨ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ 'ਤੇ ਨਿਰੀਖਣ ਕੀਤਾ ਅਤੇ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਵੋਟਰ ਮੈਪਿੰਗ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬਾਜਵਾ ਨਗਰ ਨੇੜੇ ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਵਿਖੇ ਲੁਧਿਆਣਾ ਸੈਂਟਰਲ ਅਧੀਨ ਬੂਥ ਨੰਬਰ 2, 3 ਅਤੇ 4 ਦਾ ਦੌਰਾ ਕੀਤਾ। ਲੁਧਿਆਣਾ ਪੱਛਮੀ ਅਧੀਨ ਬੂਥ ਨੰਬਰ 52, 53, 54, 55 ਅਤੇ 56 ਸਰਕਾਰੀ ਐਲੀਮੈਂਟਰੀ ਸਕੂਲ ਨੰਬਰ 5, ਕਾਲਜ ਰੋਡ, ਸਿਵਲ ਲਾਈਨਜ਼ ਵਿਧਾਨ ਸਭਾ ਚੋਣ ਹਲਕਾ 65-ਲੁਧਿਆਣਾ ਉੱਤਰੀ ਦੇ ਬੂਥ ਨੰਬਰ 132,133,134,135 ਅਤੇ 136 ਸਰਕਾਰੀ ਹਾਈ ਸਕੂਲ ਕੁੰਦਨਪੁਰੀ ਵਿਖੇ ਦੌਰਾ ਕੀਤਾ ਗਿਆ। ਇਨ੍ਹਾਂ ਬੂਥਾਂ 'ਤੇ ਸਾਰੇ ਬੀ.ਐਲ.ਓ ਮੌਜੂਦ ਪਾਏ ਗਏ। ਪੂਨਮ ਸਿੰਘ ਨੇ ਬੀ.ਐਲ.ਓਜ਼ ਨੂੰ ਵੋਟਰ ਮੈਪਿੰਗ ਦੇ ਯਤਨਾਂ ਨੂੰ ਵਧਾਉਣ ਅਤੇ ਵੋਟਰਾਂ ਤੱਕ ਪਹੁੰਚ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਮੈਪਿੰਗ ਨਾ ਕੀਤੇ ਗਏ ਵੋਟਰਾਂ ਦੀ ਸੂਚੀ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਅਤੇ ਸਥਾਨਕ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਂਝੀ ਕਰਨ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੁਆਰਾ ਨਿਯੁਕਤ ਬੀ.ਐਲ.ਏ ਅਤੇ ਸਥਾਨਕ ਕੌਂਸਲਰ ਵੀ ਮੌਜੂਦ ਸਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏਜ਼ ਅਤੇ ਕੌਂਸਲਰਾਂ ਨੂੰ ਬੀ.ਐਲ.ਓਜ਼ ਦੀ ਸਹਾਇਤਾ ਕਰਨ ਅਤੇ ਗੈਰ-ਮੈਪ ਕੀਤੇ ਵੋਟਰਾਂ ਦੀ ਮੈਪਿੰਗ ਵਿੱਚ ਮਦਦ ਕਰਨ ਲਈ ਵੀ ਕਿਹਾ ਗਿਆ।

Punjab Development Ludhiana


Recommended Posts