ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ
June 12, 2026
Agriculture-News

ਨਰੂਲਾ / Patiala

ਪਟਿਆਲਾ 12 ਜੂਨ: ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ। ਉਹਨਾ ਦਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ—ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੌਨੇ ਦੀ ਫਸਲ ਦਾ ਸਮੇਂ—ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਬਲਬ ਜਗ੍ਹਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ। ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ।

Agriculture News


Recommended Posts