ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ
June 13, 2026
Kali-devi-mandir-news

Patiala News

Patiala News

Dharaledar Bureau / Patiala

ਪਟਿਆਲਾ, 13 ਜੂਨ: ਪਟਿਆਲਾ ਦੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਤੇ ਸੀਨੀਅਰ ਆਪ ਆਗੂ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪਟਿਆਲਾ ਦੀ ਧਾਰਮਿਕ ਅਨੀਸ਼ ਸ਼ਖ਼ਸੀਅਤ ਮੰਗਲਾ, ਸਤਨਾਮ ਹਸੀਜਾ, ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਮੰਦਰ ਦਾ ਵਿਸ਼ੇਸ਼ ਦੌਰਾ ਕਰਦਿਆਂ ਕਮੇਟੀ ਮੈਂਬਰਾਂ ਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਦਰ ਦੇ ਪੁਨਰਨਿਰਮਾਣ ਦੇ ਕਾਰਜਾਂ ਨੂੰ ਮਿਥੇ ਸਮੇਂ ਦੇ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕਮੇਟੀ ਨੇ ਚੱਲ ਰਹੇ ਕਾਰਜਾਂ ਦੇ ਹਰੇਕ ਹਿੱਸੇ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਟਿਆਲਾ ਦੇ ਇਸ ਵਿਰਾਸਤੀ ਧਾਰਮਿਕ ਅਸਥਾਨ ਵੱਲ ਕਦੇ ਧਿਆਨ ਨਹੀਂ ਦਿੱਤਾ ਪਰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਦੇ ਸਰਵਪੱਖੀ ਵਿਕਾਸ ਲਈ ਅਪਣੀ ਵਚਨਬੱਧਤਾ ਪੂਰੀ ਕਰਦਿਆਂ ਕਰੀਬ 75 ਕਰੋੜ ਰੁਪਏ ਦੀ ਲਾਗਤ ਨਾਲ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਦਾ ਬੀੜਾ ਉਠਾਇਆ ਹੈ, ਇਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ। ਰੱਖੜਾ ਨੇ ਕਿਹਾ ਕਿ ਇਹ ਪੁਨਰਨਿਰਮਾਣ ਦੇ ਕਾਰਜ ਮੁਕੰਮਲ ਹੋਣ ਬਾਅਦ ਇੱਥੇ ਸ਼ਰਧਾਲਆਂ ਨੂੰ ਮੰਦਰ ਦਾ ਅਧਿਆਤਮਕ ਮਾਹੌਲ ਹੋਰ ਸ਼ਾਨਦਾਰ ਤੇ ਮਨ ਨੂੰ ਸਕੂਨ ਦੇਣ ਵਾਲਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੰਦਰ ਨਾ ਸਿਰਫ਼ ਪਟਿਆਲਾ ਬਲਕਿ ਪੂਰੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਇੱਕ ਪਵਿੱਤਰ ਸਥਾਨ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਬਹੁਤ ਹੀ ਯੋਜਨਾਬੱਧ ਅਤੇ ਜ਼ੋਰ-ਸ਼ੋਰ ਨਾਲ ਚਲਾਇਆ ਜਾ ਰਿਹਾ ਹੈ। ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਨੇ ਦੱਸਿਆ ਕਿ ਮੰਦਰ ਦੇ ਸੁੰਦਰੀਕਰਨ ਪ੍ਰੋਜੈਕਟ ਤਹਿਤ ਜਿੱਥੇ ਮੁੱਖ ਪਰਿਸਰ ਦੀ ਦਿੱਖ ਨੂੰ ਰਵਾਇਤੀ ਅਤੇ ਪ੍ਰਾਚੀਨ ਸ਼ੈਲੀ ਮੁਤਾਬਕ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਉੱਥੇ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਹਾਈ-ਟੈਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿੱਚ ਸ਼ਰਧਾਲੂਆਂ ਦੇ ਬੈਠਣ ਲਈ ਵੱਡੇ ਹਾਲ, ਸਾਫ਼ ਪੀਣ ਵਾਲੇ ਪਾਣੀ ਦੇ ਆਧੁਨਿਕ ਪਲਾਂਟ, ਸੰਗਤ ਲਈ ਸੁਚਾਰੂ ਲਾਈਨ ਪ੍ਰਬੰਧਨ ਅਤੇ ਮੰਦਰ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਲਈ ਵਿਸ਼ੇਸ਼ ਯੋਜਨਾ ਸ਼ਾਮਲ ਹੈ। ਅਨੀਸ਼ ਮੰਗਲਾ, ਸਤਨਾਮ ਹਸੀਜਾ ਅਤੇ ਪਰਵੀਨ ਜਿੰਦਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਦਰ ਕਮੇਟੀ ਅਤੇ ਸਰਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਬਹੁਤ ਵਧੀਆ ਕੰਮ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਪ੍ਰੋਜੈਕਟ ਪੂਰਾ ਹੋਣ ਨਾਲ ਪਟਿਆਲਾ ਸ਼ਹਿਰ ਦੇ ਧਾਰਮਿਕ ਟੂਰਿਜ਼ਮ ਨੂੰ ਇੱਕ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਸਮੇਤ ਲੋਕ ਨਿਰਮਾਣ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Kali devi mandir news


Recommended Posts