ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਪੀਆਰਟੀਸੀ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੇ ਯਤਨਾਂ ਸਦਕਾ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ ਲਈ ਸਿੱਧੀ ਬੱਸ ਸੇਵਾ ਸ਼ੁਰੂ
June 13, 2026
Patiala-News

Dharaledar Bureau / Patiala

ਪਟਿਆਲਾ, 13 ਜੂਨ: ਸ਼ੇਖੂਪੁਰਾ ਪਿੰਡ ਦੀ ਪੰਚਾਇਤ ਅਤੇ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਚੰਡੀਗੜ੍ਹ ਡਿਪੂ ਦੀ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ ਜੋ ਕਿ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ, ਸ਼ੇਖੂਪੁਰਾ ਤੋਂ ਚੰਡੀਗੜ੍ਹ ਬੱਸ ਸਟੈਂਡ ਸੈਕਟਰ-43 ਤੱਕ ਜਾਵੇਗੀ। ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਸ ਰੂਟ ਨੂੰ ਸ਼ੁਰੂ ਕਰਨ ਵਿੱਚ ਜੀ.ਐੱਮ. ਚੰਡੀਗੜ੍ਹ ਅਮਨਵੀਰ ਸਿੰਘ ਟਿਵਾਣਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਇਸ ਰੂਟ ਦੀ ਸ਼ੁਰੂਆਤ ਸੰਤ ਬਾਬਾ ਰਣਜੀਤ ਸਿੰਘ ਜੀ ਢੱਡਰੀਆਂ ਵਾਲਾ ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤੀ ਗਈ। ਇਸ ਮੌਕੇ ਇਲਾਕੇ ਦੀ ਪੰਚਾਇਤ, ਸੰਗਤ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਹਾਜ਼ਰ ਸਨ। ਇਸ ਦੌਰਾਨ ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਹ ਬੱਸ ਸਵੇਰੇ 7:30 ਵਜੇ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਤੋਂ ਰਵਾਨਾ ਹੋ ਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ, ਖੰਡਾ ਚੌਂਕ ਅਤੇ ਪੁਰਾਣੇ ਬੱਸ ਅੱਡੇ ਰਾਹੀਂ ਚੰਡੀਗੜ੍ਹ ਸੈਕਟਰ-43 ਪਹੁੰਚੇਗੀ ਅਤੇ ਇਸੇ ਤਰ੍ਹਾਂ ਵਾਪਸੀ ਸਮੇਂ ਇਹ ਬੱਸ ਚੰਡੀਗੜ੍ਹ ਤੋਂ ਦੁਪਹਿਰ 3:45 ਵਜੇ ਚੱਲ ਕੇ ਪਟਿਆਲਾ ਨਵੇਂ ਬੱਸ ਅੱਡੇ ਤੋਂ ਸ਼ਾਮ 6:00 ਵਜੇ ਰਵਾਨਾ ਹੁੰਦੀ ਹੋਈ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ, ਸ਼ੇਖੂਪੁਰਾ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਬੱਸ ਸੇਵਾ ਦੇ ਸੁਚਾਰੂ ਸੰਚਾਲਨ ਅਤੇ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੀ.ਆਰ.ਟੀ.ਸੀ. ਵੱਲੋਂ ਇਸ ਬੱਸ ਸਟਾਪ ਤੇ ਇੰਸਪੈਕਟਰ ਵੀ ਤਾਇਨਾਤ ਕੀਤੇ ਗਏ ਹਨ। ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਅਤੇ ਸੰਗਤ ਵੱਲੋਂ ਇਸ ਬੱਸ ਸੇਵਾ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਕਿਉਂਕਿ ਚੰਡੀਗੜ੍ਹ, ਪਟਿਆਲਾ ਅਤੇ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ, ਸ਼ੇਖੂਪੁਰਾ, ਰਾਜਿੰਦਰਾ ਹਸਪਤਾਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਆਵਾਜਾਈ ਸੰਬੰਧੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਰੂਟ ਵਿੱਚ ਕੋਈ ਨਵੀਂ ਸੇਵਾ ਸ਼ੁਰੂ ਹੋਣ ਨਾਲ ਵਿਦਿਆਰਥੀਆਂ, ਨੌਕਰੀਪੇਸ਼ਾ ਵਿਅਕਤੀਆਂ, ਮਰੀਜ਼ਾਂ ਅਤੇ ਆਮ ਯਾਤਰੀਆਂ ਨੂੰ ਵਿਸ਼ੇਸ਼ ਲਾਭ ਮਿਲੇਗਾ। ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਸ ਪ੍ਰਗਟਾਈ ਕਿ ਇਹ ਬੱਸ ਸੇਵਾ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ ਅਤੇ ਇਲਾਕੇ ਦੇ ਵਸਨੀਕ ਵੱਡੀ ਗਿਣਤੀ ਵਿੱਚ ਇਸ ਦਾ ਲਾਭ ਉਠਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੀ.ਆਰ.ਟੀ.ਸੀ. ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਰਾਹੁਲ ਮਹਿਤਾ, ਪ੍ਰਿੰਸ ਲਾਂਬਾ, ਸਿਮਰਨ ਗਰੇਵਾਲ ਤੋਂ ਇਲਾਵਾ ਚੰਡੀਗੜ੍ਹ ਡਿੱਪੂ ਦੇ ਜਨਰਲ ਮੈਨੇਜਰ ਅਮਨਵੀਰ ਸਿੰਘ ਟਿਵਾਣਾ ਅਤੇ ਇੰਸਪੈਕਟਰ ਅਮਨਦੀਪ ਸਿੰਘ, ਰਾਜ ਬਲਵਿੰਦਰ ਸਿੰਘ, ਸੁਖਦੀਪ ਸਿੰਘ, ਲਖਬੀਰ ਖਾਨ, ਗੁਰ ਪਵਿੱਤਰ ਸਿੰਘ ਅਤੇ ਸ਼ੰਕਰ ਬਰਾੜ ਚੰਡੀਗੜ੍ਹ ਡਿਪੂ ਵੀ ਹਾਜ਼ਰ ਸਨ।

Patiala News


Recommended Posts