ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ   
ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ
June 13, 2026
Patiala-News

Dharaledar Bureau / Patiala

ਪਟਿਆਲਾ, 12 ਜੂਨ : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸੇਵਾਮੁਕਤ ਸੁਪਰਡੈਂਟ ਪਸੂ ਪਾਲਣ ਵਿਭਾਗ ਜਗਦੀਸ਼ ਸਿੰਘ ਬਾਵਾ ਲੰਮੇ ਸਮੇਂ ਤੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਬੈਰਾਗੀ ਸਮਾਜ ਦੇ ਵਿਕਾਸ ਅਤੇ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਕੰਮ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਸਮਾਜ ਪ੍ਰਤੀ ਉਨ੍ਹਾਂ ਦੀ ਨਿਰੰਤਰ ਸੇਵਾ ਅਤੇ ਸਮਰਪਣ ਦਾ ਸਨਮਾਨ ਹੈ। ਇਸ ਮੌਕੇ ਜਗਦੀਸ਼ ਸਿੰਘ ਬਾਵਾ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਗੁਰਮੀਤ ਦਾਸ ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬੈਰਾਗੀ ਸਮਾਜ ਦੀ ਭਲਾਈ, ਨੌਜਵਾਨਾਂ ਦੇ ਵਿਕਾਸ ਅਤੇ ਸਮਾਜਿਕ ਏਕਤਾ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਆਸ ਪ੍ਰਗਟਾਈ ਕਿ ਬਾਵਾ ਦੀ ਅਗਵਾਈ ਹੇਠ ਬੈਰਾਗੀ ਵੈਲਫੇਅਰ ਬੋਰਡ ਲੋਕ ਭਲਾਈ ਦੇ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਅਹਿਮ ਯੋਗਦਾਨ ਪਾਏਗਾ। ਸਮਾਗਮ ਦੇ ਅੰਤ ਵਿੱਚ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Patiala News


Recommended Posts