“ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ    ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ    ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ   
ਬਿਨਾਂ ਬਿੱਲ ਭੁਗਤਾਨ ਵੀ ਮ੍ਰਿਤਕ ਦੇਹ ਰੋਕ ਨਹੀਂ ਸਕਣਗੇ ਹਸਪਤਾਲ: ਜਤਿੰਦਰ ਸਿੰਘ ਸ਼ੰਟੀ
June 14, 2026
-Punjab-Human-Rights-Commission-

Dharaledar Bureau / Mansa

ਮਾਨਸਾ, 14 ਜੂਨ: ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਹੈ ਕਿ ਹੁਣ ਪੰਜਾਬ ਦਾ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਬਿੱਲਾਂ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿੱਚ ਕਿਸੇ ਮਰੀਜ਼ ਦੀ ਮ੍ਰਿਤਕ ਦੇਹ ਉਸਦੇ ਵਾਰਸਾਂ ਨੂੰ ਸੌਂਪਣ ਤੋਂ ਇਨਕਾਰ ਨਹੀਂ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 9 ਜੂਨ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਾਰੇ ਸਿਵਲ ਸਰਜਨਾਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਲੋਕਾਂ ਨਾਲ ਖੁੱਲ੍ਹੇ ਸੰਵਾਦ ਦੌਰਾਨ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਇਹ ਇਕ ਇਤਿਹਾਸਕ ਕਦਮ ਹੈ ਅਤੇ ਪੰਜਾਬ ਅਜਿਹਾ ਨੋਟੀਫਿਕੇਸ਼ਨ ਜਾਰੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਦੇ ਦਾਖਲਾ ਗੇਟਾਂ 'ਤੇ ਵੀ ਇਸ ਸਬੰਧੀ ਨੋਟਿਸ ਬੋਰਡ ਲਗਾਏ ਜਾਣਗੇ ਤਾਂ ਜੋ ਲੋਕ ਆਪਣੇ ਅਧਿਕਾਰਾਂ ਬਾਰੇ ਜਾਣੂ ਹੋ ਸਕਣ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਗੰਭੀਰ ਮਰੀਜ਼ਾਂ ਅਤੇ ਹਾਦਸਾਗ੍ਰਸਤ ਵਿਅਕਤੀਆਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਜਲਦ ਹੀ ਪਾਇਲਟ ਐਂਬੂਲੈਂਸ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਐਮਰਜੈਂਸੀ ਮਾਮਲਿਆਂ ਵਿੱਚ 112 ਹੈਲਪਲਾਈਨ ਰਾਹੀਂ ਐਂਬੂਲੈਂਸਾਂ ਨੂੰ ਪੁਲਿਸ ਪਾਇਲਟ ਗੱਡੀਆਂ ਦੀ ਸਹੂਲਤ ਦਿੱਤੀ ਜਾਵੇਗੀ। ਸ਼ੰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਕਮਿਸ਼ਨ ਦੇ ਵਟਸਐਪ ਹੈਲਪਲਾਈਨ ਨੰਬਰ 9855475547 'ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਹਰ ਰੋਜ਼ ਸੈਂਕੜੇ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਦੀ ਅਗਵਾਈ ਵੀ ਕੀਤੀ ਅਤੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਰਕਾਰ ਦੇ ਉਪਰਾਲਿਆਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। #JatinderSinghShunty #PunjabHumanRights #PunjabNews #HospitalRules #HumanRightsCommission #PunjabGovernment #MansaNews #Budhlada #Sardulgarh #HealthcareRights #PunjabUpdate #BreakingNews #LatestNews #AntiDrugCampaign #HumanRightsAwareness #PunjabAdministration #PublicRights #PunjabHealth #PadmaShri #NewsPunjab

Punjab Human Rights Commission Jatinder Singh Shunty Punjab Hospital Rules Dead Body Release Notification Punjab Government Notification Human Rights Punjab Hospital Bill Policy Punjab Mansa News Budhlada News Sardulgarh News Punjab Latest News Human Rig


Recommended Posts