ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ   
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ
June 15, 2026
Amritsar-News

1 ਜੁਲਾਈ ਤੋਂ ਯੋਗ ਮਹਿਲਾਵਾਂ ਨੂੰ ਮਿਲੇਗੀ ਮਹੀਨਾਵਾਰ ਆਰਥਿਕ ਸਹਾਇਤਾ : ਹਰਭਜਨ ਸਿੰਘ ਈ.ਟੀ.ਓ.

Dharaledar Bureau / Amritsar

ਅੰਮ੍ਰਿਤਸਰ, 15 ਜੂਨ 2026 ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਜੰਡਿਆਲਾ ਗੁਰੂ ਵਿਖੇ ਇੰਦਰ ਫਾਰਮ ਵਿੱਚ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਟ੍ਰੇਨਿੰਗ ਦੌਰਾਨ ਸਖੀਆਂ ਨੂੰ ਯੋਜਨਾ ਦੀਆਂ ਹਦਾਇਤਾਂ, ਯੋਗਤਾ ਮਾਪਦੰਡਾਂ, ਅਰਜ਼ੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦੇ ਹੋਏ ਸਖੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਨਾਲ ਇਹ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਆਰਥਿਕ ਸਹਾਇਤਾ ਦੀ ਸ਼ੁਰੂਆਤ 1 ਜੁਲਾਈ 2026 ਤੋਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਸਫਲ ਬਣਾਉਣ ਲਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਲੋਕ ਸੇਵਾ ਲਈ ਮਹਿਲਾ ਸਤਿਕਾਰ ਸਖੀ ਵਜੋਂ ਆਪਣੀਆਂ ਸੇਵਾਵਾਂ ਦੇਣ ਦੀ ਇੱਛਾ ਪ੍ਰਗਟਾਈ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਯੋਜਨਾ ਦੇ ਹਰ ਪਹਿਲੂ ਬਾਰੇ ਤਕਨੀਕੀ ਅਤੇ ਪ੍ਰਯੋਗਿਕ ਸਿਖਲਾਈ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਸਖੀਆਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ, ਲਾਭਪਾਤਰੀਆਂ ਦੀ ਪਛਾਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸਖੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਯੋਗ ਮਹਿਲਾਵਾਂ ਤੱਕ ਯੋਜਨਾ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਯੋਜਨਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦੇ ਪਹਿਲੇ ਦਿਨ 13 ਜੂਨ ਨੂੰ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ 110 ਬੂਥਾਂ ਨਾਲ ਸਬੰਧਤ ਮਹਿਲਾ ਸਤਿਕਾਰ ਸਖੀਆਂ ਨੂੰ ਕਵਰ ਕੀਤਾ ਗਿਆ ਹੈ, ਜਦਕਿ ਬਾਕੀ ਰਹਿੰਦੇ 106 ਬੂਥਾਂ ਦੀਆਂ ਸਖੀਆਂ ਨੂੰ 14 ਜੂਨ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਰਕਾਰ ਦੀਆਂ ਮਹੱਤਵਪੂਰਨ ਗਾਰੰਟੀਆਂ ਵਿੱਚੋਂ ਇੱਕ ਸੀ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਵੱਡਾ ਸਹਾਰਾ ਮਿਲੇਗਾ ਅਤੇ ਉਹ ਆਪਣੇ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਵਿੱਚ ਹੋਰ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਣਗੀਆਂ। ਉਨ੍ਹਾਂ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ। ਇਸ ਮੌਕੇ ਵਿਭਾਗ ਦੇ ਅਧਿਕਾਰੀ, ਮਾਸਟਰ ਟ੍ਰੇਨਰ, ਸੁਪਰਵਾਈਜ਼ਰ, ਮਹਿਲਾ ਸਤਿਕਾਰ ਸਖੀਆਂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

Amritsar News


Recommended Posts