ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਕਲੋਨਾਈਜ਼ਰਾਂ ਤੋਂ ਪਰੇਸ਼ਾਨ ਸਾਬਕਾ ਕੌਂਸਲਰ ਨੇ ਚੁੱਕਿਆ ਖੌਫਨਾਕ ਕਦਮ, ਫਾਹਾ ਲੈ ਕੀਤੀ ਖੁਦਕੁਸ਼ੀ
June 15, 2026
Barnala-News

ਸੁਸਾਈਡ ਨੋਟ ਨੇ ਖੋਲ੍ਹੇ ਰਾਜ! ਬਰਨਾਲਾ ਦੇ ਸਾਬਕਾ ਕੌਂਸਲਰ ਨੇ ਕੀਤੀ ਖੁਦਕੁਸ਼ੀ, ਕਲੋਨਾਈਜ਼ਰਾਂ 'ਤੇ ਲਾਏ ਗੰਭੀਰ ਦੋਸ਼"

Dharaledar Bureau / Barnala

ਬਰਨਾਲਾ, 15 ਜੂਨ – ਬਰਨਾਲਾ ਸ਼ਹਿਰ ਦੇ ਸਾਬਕਾ ਕੌਂਸਲਰ ਨਛੱਤਰ ਸਿੰਘ ਉਰਫ਼ ਜੱਗਾ ਸਿੰਘ ਵੱਲੋਂ ਅੱਜ ਤੜਕੇ ਕਰੀਬ 2 ਵਜੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਅਤੇ ਸਨਸਨੀ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵੱਲੋਂ ਇੱਕ ਸੁਸਾਈਡ ਨੋਟ ਵੀ ਛੱਡਿਆ ਗਿਆ ਹੈ, ਜਿਸ ਵਿੱਚ ਸੇਖਾ ਰੋਡ 'ਤੇ ਵਿਕਸਤ ਕੀਤੀ ਗਈ ਇੱਕ ਕਲੋਨੀ ਦੇ ਮਾਲਕਾਂ 'ਤੇ ਬਣਦਾ ਕਮਿਸ਼ਨ ਨਾ ਦੇਣ ਦੇ ਦੋਸ਼ ਲਗਾਏ ਗਏ ਹਨ। ਸੁਸਾਈਡ ਨੋਟ ਵਿੱਚ ਇਸ ਮਾਮਲੇ ਨੂੰ ਆਪਣਾ ਇਹ ਕਦਮ ਚੁੱਕਣ ਦਾ ਮੁੱਖ ਕਾਰਨ ਦੱਸਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲੀਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਸੁਸਾਈਡ ਨੋਟ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਹਰ ਪੱਖ ਦੀ ਪੜਤਾਲ ਕੀਤੀ ਜਾ ਰਹੀ ਹੈ। ਉੱਧਰ ਮ੍ਰਿਤਕ ਦੇ ਭਰਾ ਅਤੇ ਨਗਰ ਨਿਗਮ ਦੇ ਸਫ਼ਾਈ ਠੇਕੇਦਾਰ ਮੀਤਾ ਨੇ ਕਿਹਾ ਕਿ ਜਦੋਂ ਤੱਕ ਸੁਸਾਈਡ ਨੋਟ ਵਿੱਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਵੱਲੋਂ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਸ਼ਹਿਰ ਵਿੱਚ ਚਰਚਾਵਾਂ ਦਾ ਦੌਰ ਜਾਰੀ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਸਭ ਦੀਆਂ ਨਜ਼ਰਾਂ ਪੁਲੀਸ ਜਾਂਚ 'ਤੇ ਟਿਕੀਆਂ ਹੋਈਆਂ ਹਨ ਅਤੇ ਇਹ ਦੇਖਣਾ ਅਹਿਮ ਹੋਵੇਗਾ ਕਿ ਸੁਸਾਈਡ ਨੋਟ ਵਿੱਚ ਜ਼ਿਕਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਜਾਂ ਨਹੀਂ।

Barnala News


Recommended Posts