ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ
June 15, 2026
Patiala-Latest-News

ਵਪਾਰੀਆਂ ਨੂੰ ਮਿਲਣ ਜਲਦੀ ਹੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚਣਗੇ

ਟ੍ਰੇਡਰਜ ਕਮਿਸ਼ਨ ਵੱਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ

Dharaledar Bureau / Patiala

ਪਟਿਆਲਾ, 16 ਜੂਨ: ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਹੋਰ ਮੈਂਬਰਾਂ ਨਾਲ ਇੱਕ ਬੈਠਕ ਕੀਤੀ। ਏਡੀਸੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਪੋਰਟਲ ਉਪਰ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਜਦਕਿ 18 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਤੇ 35 ਸ਼ਿਕਾਇਤਾਂ ਓਪਨ ਹਨ, ਜਿਨ੍ਹਾਂ ਉਪਰ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਐਡਵੋਕੇਟ ਵਿਨੋਦ ਸਿੰਗਲਾ ਨੇ ਕਿਹਾ ਕਿ ਪਟਿਆਲਾ ਜਿਲੇ ਦੇ ਵਪਾਰੀਆਂ ਨੂੰ ਮਿਲਣ ਜਲਦ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਕਮਿਸ਼ਨ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਲਗਾਤਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਰਿਹਾ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਦੌਰਾਨ ਟ੍ਰੇਡਰਜ ਕਮਿਸ਼ਨ ਦੇ ਮੈਂਬਰਜ ਸੰਜੀਵ ਗੁਪਤਾ, ਭੁਪਿੰਦਰ ਕੌਸ਼ਲ, ਵੇਦ ਪ੍ਰਕਾਸ਼ ਗਰਗ, ਪੁਨੀਤ ਬੁੱਧੀਰਾਜਾ ਤੇ ਕੀਰਤ ਸਿੰਘ ਸਿਹਰਾ, ਐਸ.ਡੀ.ਐਮਜ, ਸਹਾਇਕ ਕਮਿਸ਼ਨਰ ਜੀਐਸਟੀ ਗੁਰਸਿਮਰਨ ਕੌਰ, ਡੀ.ਐਸ.ਪੀ. ਜੰਗਜੀਤ ਸਿੰਘ ਰੰਧਾਵਾ ਸਮੇਤ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Patiala Latest News


Recommended Posts