ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ \'ਵੇਦਾਂਤ ਦਰਸ਼ਨ\' ਕਿਤਾਬ ਕੀਤੀ ਸੰਗਤ ਅਰਪਣ
June 16, 2026
Patiala-news

Dharaledar Bureau / Patiala

ਪਟਿਆਲਾ , 16 ਜੂਨ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਵੇਦਾਂਤ ਦਰਸ਼ਨ ਵਿਸ਼ੇ ਤੇ ਡਾ ਹਰਦੇਵ ਸਿੰਘ, ਡੀਨ ਫੈਕਲਟੀ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਪ੍ਰੋਫੈਸਰ ਬਡੂੰਗਰ ਨੇ ਆਖਿਆ ਕਿ ਗੁਰਬਾਣੀ ਵਿਸ਼ਵ ਦੇ ਹੋਰ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਨੂੰ ਰੱਦ ਨਹੀਂ ਕਰਦੀ ਸਗੋਂ ਉਹਨਾਂ ਪਾਖੰਡੀਆਂ ਅਤੇ ਫੋਕਟ ਕਰਮੀਆਂ ਦਾ ਖੰਡਨ ਕਰਦੀ ਹੈ ਜੋ ਧਰਮ ਗ੍ਰੰਥ ਦੇ ਮੂਲ ਸੁਨੇਹੇ ਨੂੰ ਸਮਝਣ ਤੋਂ ਅਸਮਰਥ ਹਨ। ਕਿਤਾਬ ਦੀ ਸਲਾਘਾ ਕਰਦਿਆਂ ਵਾਈਸ-ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਆਖਿਆ ਕਿ ਛੇ ਦਰਸ਼ਨ ਧਰਮ ਅਧਿਐਨ ਦੇ ਮਾਸਟਰ ਪ੍ਰੋਗਰਾਮ ਵਿੱਚ ਪਾਠਕ੍ਰਮ ਵਜੋਂ ਸ਼ਾਮਿਲ ਹਨ। ਇਹਨਾਂ ਗ੍ਰੰਥਾਂ ਨੂੰ ਗੁਰਮੁਖੀ ਵਿੱਚ ਪ੍ਰਕਾਸ਼ਿਤ ਕਰਨ ਨਾਲ ਵਿਦਿਆਰਥੀਆਂ ਦੀ ਪਹੁੰਚ ਮੂਲ ਰਚਨਾ ਤੱਕ ਸੰਭਵ ਹੋਵੇਗੀ। ਇਸ ਮੌਕੇ ਡਾ ਹਰਦੇਵ ਸਿੰਘ ਨੇ ਆਖਿਆ ਕਿ ਗੁਰਬਾਣੀ ਵਿੱਚ ਜਿਨਾਂ ਪੁਰਾਤਨ ਸ਼ਾਸਤਰੀ ਗ੍ਰੰਥਾਂ ਦਾ ਵਾਰ ਵਾਰ ਜ਼ਿਕਰ ਆਇਆ ਹੈ ਉਹਨਾਂ ਵਿੱਚੋਂ ਵੇਦਾਂਤ ਦਾ ਮਹੱਤਵਪੂਰਨ ਸਥਾਨ ਹੈ ਉਹਨਾਂ ਆਖਿਆ ਕਿ ਗੁਰਮਤ ਸਿਧਾਂਤ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਸਮਝਣ ਲਈ ਪੂਰਬਲੇ ਸ਼ਾਸਤਰੀ ਗ੍ਰੰਥਾਂ ਦਾ ਅਧਿਐਨ ਗੁਰਬਾਣੀ ਵਿਆਖਿਆਕਾਰ ਅਤੇ ਸਿਧਾਂਤਕਾਰ ਦੀ ਮੁਢਲੀ ਲੋੜ ਹੈ। ਉਹਨੇ ਦੱਸਿਆ ਕਿ ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਪ੍ਰਕਾਸ਼ਿਤ ਇਸ ਰਚਨਾ ਤੋਂ ਪਹਿਲਾਂ ਯੋਗ ਦਰਸ਼ਨ ਅਤੇ ਸੰਖ ਦਰਸ਼ਨ ਵੀ ਗੁਰਮੁਖੀ ਵਿੱਚ ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ ਪਲਵਿੰਦਰ ਕੌਰ ਹਾਜ਼ਰ ਸਨ। ਹਾਜ਼ਰ ਸਮੂਹ ਵਿਦਵਾਨਾਂ ਨੇ ਆਸ ਪ੍ਰਗਟਾਈ ਕਿ ਨਵੀਂ ਪੀੜ੍ਹੀ ਦੇ ਖੋਜਾਰਥੀ ਅਤੇ ਵਿਦਿਆਰਥੀ ਇਸ ਪੁਸਤਕ ਤੋਂ ਭਰਪੂਰ ਲਾਭ ਲੈਣਗੇ। ਫੋਟੋ ਕੈਪਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ, \"ਵੇਦਾਂਤ ਦਰਸ਼ਨ\" ਵਿਸ਼ੇ ਤੇ ਡਾ ਹਰਦੇਵ ਸਿੰਘ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕਰਦੇ ਹੋਏ।

Patiala news


Recommended Posts