ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਵਾਹਨ ਰਵਾਨਾ
June 16, 2026
Nasha-Virudh-News

ਵਾਹਨਾਂ ਰਾਹੀਂ ਨਸ਼ਿਆਂ ਖਿਲਾਫ ਪ੍ਰਚਾਰ ਕਰਨ ਤੋਂ ਇਲਾਵਾ ਸ਼ਿਕਾਇਤਾਂ ਵੀ ਇਕੱਠੀਆਂ ਕੀਤੀਆਂ ਜਾਣਗੀਆਂ

Dharaledar Bureau / Punjab

ਦਿੜ੍ਹਬਾ, 16 ਜੂਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਬੰਧੀ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਐਸਡੀਐਮ ਦਫਤਰ ਦਿੜਬਾ ਵੱਲੋਂ ਵਿੱਤ ਮੰਤਰੀ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤੇ। ਇਹ ਵਾਹਨ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਣਗੇ ਅਤੇ ਇਹਨਾਂ ਰਾਹੀਂ ਨਸ਼ਿਆਂ ਖਿਲਾਫ ਪ੍ਰਚਾਰ ਕਰਨ ਤੋਂ ਇਲਾਵਾ ਸ਼ਿਕਾਇਤਾਂ ਵੀ ਇਕੱਠੀਆਂ ਕੀਤੀਆਂ ਜਾਣਗੀਆਂ। ਵਿੱਤ ਮੰਤਰੀ ਸ੍ਰ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਹਲਕਾ ਦਿੜਬਾ ਅੰਦਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਨਿਗਰਾਨੀ ਹੇਠ ਅੱਜ ਐਸਡੀਐਮ ਦਫਤਰ ਦਿੜਬਾ ਤੋਂ ਦੋ ਵਾਹਨ ਰਵਾਨਾ ਕੀਤੇ ਹਨ। ਇਹ ਵਾਹਨ ਜਿੱਥੇ ਪਿੰਡਾਂ ਵਿੱਚ ਨਸ਼ੇ ਦੇ ਖਿਲਾਫ ਪ੍ਰਚਾਰ ਕਰਨਗੇ ਅਤੇ ਇਸ ਦੇ ਨਾਲ ਹੀ ਇਹਨਾਂ ਦੇ ਅੰਦਰ ਇੱਕ ਬਕਸਾ ਲੱਗਿਆ ਹੋਇਆ ਹੈ ਜਿਸ ਵਿੱਚ ਕੋਈ ਵੀ ਵਿਅਕਤੀ ਗੁਪਤ ਰੂਪ ਵਿੱਚ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦਾ ਨਾਂ ਲਿਖ ਕੇ ਪਰਚੀ ਪਾ ਸਕਦਾ ਹੈ। ਪਰਚੀ ਪਾਉਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਆਮ ਵੇਖਣ ਵਿੱਚ ਆਇਆ ਹੈ ਕਿ ਲੋਕ ਡਰ ਕਾਰਨ ਕਿਸੇ ਵੀ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦਾ ਨਾਂ ਨਹੀਂ ਦੱਸਦੇ ਪਰ ਇਸ ਮੁਹਿੰਮ ਤਹਿਤ ਕੋਈ ਵੀ ਗੁਪਤ ਰੂਪ ਦੇ ਵਿੱਚ ਆਪਣਾ ਨਾਮ ਨਾ ਲਿਖੇ ਬਗੈਰ ਹੀ ਨਸ਼ਾ ਵੇਚਣ ਵਾਲੇ ਦਾ ਜਾਂ ਨਸ਼ਾ ਕਰਨ ਵਾਲੇ ਦਾ ਨਾਂ ਲਿਖ ਕੇ ਇਸ ਬਕਸੇ ਵਿੱਚ ਪਾ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਸਫਲਤਾ ਪੂਰਵਕ ਚੱਲ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡਾਂ ਅੰਦਰ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਹਰ ਸਵੇਰ ਜਾਂ ਸ਼ਾਮ ਸਟੇਡੀਅਮ ਵਿੱਚ ਨੌਜਵਾਨ ਖੇਡਦੇ ਨਜ਼ਰ ਆਉਂਦੇ ਹਨ। ਇਸ ਮੌਕੇ ਐਸਡੀਐਮ ਦਿੜ੍ਹਬਾ ਤਰਸੇਮ ਚੰਦ, ਰਣਜੀਤ ਸਿੰਘ ਖੇਤਲਾ, ਹਰਪ੍ਰੀਤ ਸਿੰਘ , ਗੁਰਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Nasha Virudh News


Recommended Posts