ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ   
ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ
June 16, 2026
Patiala-News

Dharaledar Bureau / Punjab

ਭਵਾਨੀਗੜ੍ਹ, 16 ਜੂਨ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ। ਪਿੰਡ ਨਰੈਣਗੜ੍ਹ ਵਿਖੇ ਹਲਕਾ ਵਿਧਾਇਕ ਨੇ ਸ੍ਰੀ ਰਵਿਦਾਸ ਧਰਮਸ਼ਾਲਾ ਨੂੰ 04 ਲੱਖ ਰੁਪਏ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਨੂੰ 04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਭਰਾਜ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਪਿੰਡ ਵਿੱਚ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲੇਗੀ ਅਤੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਸ ਮੌਕੇ ਸਰਪੰਚ ਜਸਪਾਲ ਸਿੰਘ,ਗੁਰਚਰਨ ਸਿੰਘ ਚਹਿਲ,ਪਰਦੀਪ ਲਾਡੀ,ਸਰਪੰਚ ਸੁਖਚੈਨ ਸਿੰਘ,ਸਰਪੰਚ ਜਗਪਾਲ ਸਿੰਘ,ਗੁਰਪ੍ਰੀਤ ਸਿੰਘ,ਕੁਲਵਿੰਦਰ ਸਿੰਘ ਪਿੰਡਾਂ ਦੇ ਪਤਵੰਤੇ, ਪੰਚਾਇਤ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Patiala News


Recommended Posts