ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ -ਪਟਿਆਲਾ ਵਾਸੀਆਂ ਨੂੰ ਬਿਹਤਰ ਢੰਗ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਰਹੇਗੀ ਮੁਢਲੀ ਤਰਜੀਹ-ਸਿਮਰਪ੍ਰੀਤ ਕੌਰ
June 16, 2026
Patiala-news

ਨਰੂਲਾ / Patiala

ਪਟਿਆਲਾ, 16 ਜੂਨ: 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪਹਿਲ ਦੇ ਅਧਾਰ \'ਤੇ ਪ੍ਰਦਾਨ ਕਰਵਾਉਣਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਜਿਸ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਹਾਈਬ੍ਰਿਡ ਸਫ਼ਾਈ ਸ਼ੁਰੂ ਕਰਵਾਈ ਗਈ ਸੀ, ਉਸੇ ਨੂੰ ਅੱਗੇ ਵਧਾਉਂਦੇ ਹੋਏ ਪਟਿਆਲਾ ਨੂੰ ਸਫ਼ਾਈ ਪੱਖੋਂ ਮਾਡਲ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ \'ਚ ਬਹੁਤ ਸਾਰੀਆਂ ਸੰਸਥਾਵਾਂ ਸਾਫ਼-ਸਫ਼ਾਈ ਲਈ ਕੰਮ ਕਰਦੀਆਂ ਹਨ, ਜਿਸ ਲਈ ਅਜਿਹੀਆਂ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਸਿਮਰਪ੍ਰੀਤ ਕੌਰ ਵੱਲੋਂ ਅਹੁਦਾ ਸੰਭਾਲਣ ਸਮੇਂ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ 2014 ਬੈਚ ਦੇ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਅਤੇ ਮਾਨਸਾ ਵਿਖੇ ਏ.ਡੀ.ਸੀ ਸਮੇਤ ਪਟਿਆਲਾ ਦੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ.ਸੀ. ਸ਼ਿਕਾਇਤਾਂ ਸਮੇਤ ਪੀ.ਡੀ.ਏ ਦੇ ਏ.ਸੀ.ਏ, ਪੀ.ਪੀ.ਐਸ.ਸੀ ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।

Patiala news


Recommended Posts