ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ
June 16, 2026
Patiala-News

ਏ ਡੀ ਸੀ ਵੱਲੋਂ ਸਮੂਹ ਨਾਗਰਿਕਾਂ ਨੂੰ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ

Dharaledar Bureau / Patiala

ਪਟਿਆਲਾ 16 ਜੂਨ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਰਵਾਏ ਜਾ ਰਹੇ ਹਨ , ਇਸੇ ਲੜੀ ਤਹਿਤ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ। ਉਹਨਾਂ ਆਮ ਲੋਕਾਂ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ 21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਸਵੇਰੇ 6 ਵਜੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾ ਕੇ ਲੋਕਾਂ ਨੂੰ ਸਿਹਤਮੰਦ ਜੀਵਨ ਜੀਊਣ ਦਾ ਸੰਦੇਸ਼ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਤੀ ਸਭ ਤੋਂ ਵੱਡੀ ਜ਼ਰੂਰਤ ਬਣ ਚੁੱਕੀ ਹੈ। ਸਾਡੀ ਆਸ ਹੈ ਕਿ ਇਸ ਦਿਵਸ ਨਾਲ ਲੋਕ ਯੋਗਾ ਦੀ ਮਹੱਤਤਾ ਨੂੰ ਸਮਝ ਕੇ ਆਪਣੇ ਜੀਵਨ ਵਿੱਚ ਸਿਹਤਮੰਦ ਬਦਲਾਅ ਲਿਆਉਣਗੇ। ਉਹਨਾਂ ਕਿਹਾ ਕਿ ਯੋਗ ਸਿਰਫ ਸਰੀਰਕ ਵਰਕਆਊਟ ਨਹੀ ਬਲਕਿ ਮਨ ਅਤੇ ਆਤਮਾ ਦੀ ਸ਼ਾਂਤੀ ਲਈ ਵੀ ਜਰੂਰੀ ਹੈ। ਉਹਨਾਂ ਸਾਰੇ ਨਾਗਰਿਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਯੋਗਸ਼ਾਲਾ ਦਾ ਲਾਭ ਉਠਾਉਣ ਅਤੇ ਆਪਣੀ ਸਿਹਤ ਲਈ ਯੋਗਾ ਅਭਿਆਸ ਨੂੰ ਅਪਨਾਉਣ। ਅਨੁਪ੍ਰਿਤਾ ਜੌਹਲ ਨੇ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਚਰਚਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਪੀਆਂ। ਉਹਨਾਂ ਪਟਿਆਲਾ ਵਾਸੀਆਂ ਨੂੰ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਂਤੀ ਸਭ ਤੋਂ ਵੱਡੀ ਜ਼ਰੂਰਤ ਬਣ ਗਈ ਹੈ। ਉਹਨਾਂ ਕਿਹਾ ਕਿ ਯੋਗਾ ਦਾ ਮੂਲ ਮੰਤਵ ਸਰੀਰਕ ਤਾਕਤ, ਲਚਕੀਲਾਪਨ ਅਤੇ ਮਨ ਨੂੰ ਸ਼ਾਂਤ ਕਰਨ ਦੇ ਨਾਲ ਨਾਲ ਅੰਦਰੂਨੀ ਸ਼ਕਤੀ ਨੂੰ ਵਧਾਉਣਾ ਹੈ। ਉਹਨਾਂ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਅਤੇ ਦਬਾਅ ਭਰੀ ਜ਼ਿੰਦਗੀ ਵਿੱਚ ਤਣਾਅ, ਚਿੰਤਾ ਅਤੇ ਸਰੀਰਿਕ ਰੋਗ ਆਮ ਗੱਲ ਬਣ ਗਏ ਹਨ। ਅਜਿਹੇ ਸਮੇਂ ਵਿੱਚ ਸਾਡੇ ਲਈ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੇ ਦਿਮਾਗ ਅਤੇ ਸਰੀਰਕ ਸਿਹਤ ਦੀ ਸੰਭਾਲ ਲਈ ਕਿਸੇ ਕੁਦਰਤੀ ਅਤੇ ਪ੍ਰਭਾਵਸ਼ਾਲੀ ਢੰਗ ਨੂੰ ਅਪਣਾਈਏ। ਯੋਗਾ ਇਹਨਾਂ ਸਾਰੀਆਂ ਸਮੱਸਿਆਵਾਂ ਦਾ ਇਕ ਪ੍ਰਭਾਵਸ਼ਾਲੀ ਹੱਲ ਹੈ। ਇਸ ਲਈ ਸਾਨੂੰ ਦਵਾਈਆਂ ਤੇ ਨਿਰਭਰ ਹੋਣ ਦੀ ਬਜਾਏ ਯੋਗਾ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਡਾ: ਪੀ.ਐਸ.ਸਿੱਧੂ ,ਆਯੂਰਵੈਦਿਕ ਕਾਲਜ ਤੋਂ ਡਾ: ਰਜਨੀਸ਼, ਡਾ: ਯੋਗੇਸ਼ ਭਾਟੀਆ,ਡਾ: ਮਨੀਸ਼ਾ ਸਿੰਗਲਾ, ਡਾ: ਅਨੂ ਸ਼ਾਰਦਾ, ਜ਼ਿਲ੍ਹਾ ਖੇਡ ਅਫ਼ਸਰ , ਹੋਰਟੀਕਲਚਰ ਅਫ਼ਸਰ ਹਰਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Patiala News


Recommended Posts