ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ
June 16, 2026
Patiala-News

ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਸਮੇਤ ਅੰਮ੍ਰਿਤਸਰ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕਰਨਗੇ ਦਰਸ਼ਨ- ਡਾ.ਬਲਬੀਰ ਸਿੰਘ

ਯਾਤਰੀਆਂ ਨੇ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

Dharaledar Bureau / Patiala

ਪਟਿਆਲਾ, 15 ਜੂਨ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੋਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਕਈ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਯਾਤਰਾ, ਰਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਮੌਕੇ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Patiala News


Recommended Posts