ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨੇ "ਖੇਤ ਬਚਾਓ ਅਭਿਆਨ" ਤਹਿਤ ਐਫ.ਪੀ.ਓਜ਼. ਲਈ ਸਿਖਲਾਈ ਕੈਂਪ
June 16, 2026
Punjabi-Khabran

ਨਰੂਲਾ / Punjab

ਲਹਿਰਾਗਾਗਾ, 16 ਜੂਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਘੋੜੇਨਾਬ, ਬਲਾਕ ਲਹਿਰਾਗਾਗਾ ਵਿਖੇ "ਖੇਤ ਬਚਾਓ ਅਭਿਆਨ" ਤਹਿਤ ਨਾਬਾਰਡ ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼) ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੀ ਸ਼ੁਰੂਆਤ ਵਿੱਚ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਖੇਤ ਬਚਾਓ ਅਭਿਆਨ ਦੇ ਮੰਤਵ ਅਤੇ ਇਸ ਅਧੀਨ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼) ਨੂੰ ਸਾਉਣੀ ਦੀਆਂ ਫਸਲਾਂ ਲਈ ਸਿਫ਼ਾਰਸ਼ ਖੇਤੀ ਤਕਨੀਕਾਂ ਅਤੇ ਰਸਾਇਣਿਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਦਾ ਸੁਨੇਹਾ ਕਿਸਾਨਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕੇ.ਵੀ.ਕੇ., ਸੰਗਰੂਰ ਵੱਲੋਂ ਕਿਸਾਨ ਭਲਾਈ ਹਿੱਤ ਪ੍ਰਦਾਨ ਕੀਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਅਤੇ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ। ਉਹਨਾਂ ਝੋਨੇ ਵਿੱਚ ਫਾਸਫੋਰਸ ਵਾਲੀ ਖਾਦ ਨਾ ਪਾਉਣ ਦੀ ਅਪੀਲ ਕੀਤੀ ਅਤੇ ਹਰੀ ਖਾਦ ਦੀ ਵਰਤੋਂ ਨਾਲ ਯੂਰੀਆ ਦੀ ਬੱਚਤ ਕਰਨ ਬਾਰੇ ਅਹਿਮ ਸੁਝਾਅ ਦਿੱਤੇ। ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਜ਼ਮੀਨ ਦੀ ਚੰਗੀ ਸਿਹਤ ਲਈ ਰਸਾਇਣਕ ਖਾਦਾਂ ਦੀ ਵਰਤੋਂ ਦੇ ਨਾਲ-ਨਾਲ ਦੇਸੀ ਰੂੜੀ, ਹਰੀ ਖਾਦ, ਜੀਵਾਣੂੰ ਖਾਦ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਖੇਤ ਵਿੱਚ ਮਿਲਾਉਣ ਤੇ ਜ਼ੋਰ ਦਿੱਤਾ। ਉਹਨਾਂ ਝੋਨੇ ਅਤੇ ਬਾਸਮਤੀ ਵਿੱਚ ਵਿਗਿਆਨਕ ਖਾਦ ਪ੍ਰਬੰਧ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਖੇਤ ਵਿੱਚੋਂ ਮਿੱਟੀ ਦਾ ਨਮੂਨਾ ਲੈਣ ਦੇ ਸਹੀ ਢੰਗ ਬਾਰੇ ਦੱਸਿਆ। ਉਹਨਾਂ ਝੋਨੇ ਵਿੱਚ ਮਧਰੇਪਨ ਦੇ ਰੋਗ ਦੀ ਰੋਕਥਾਮ ਅਤੇ ਸੁਚੱਜੇ ਨਦੀਨ ਪ੍ਰਬੰਧ ਬਾਰੇ ਵੀ ਜਾਣਕਾਰੀ ਦਿੱਤੀ। ਸ਼੍ਰੀ ਮੁਨੀਸ਼ ਗੁਪਤਾ, ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ, ਸੰਗਰੂਰ ਨੇ ਕਿਸਾਨ ਕ੍ਰੈਡਿਟ ਕਾਰਡ ਅਤੇ ਐਗਰੀਕਲਚਰ ਇੰਫਰਾਸਟਰੱਕਚਰ ਫੰਡ ਸਕੀਮ ਬਾਰੇ ਜਾਣਕਾਰੀ ਦਿੱਤੀ। ਉਹਨਾਂ ਬੈਂਕ ਖਾਤੇ ਅਤੇ ਏ.ਟੀ.ਐਮ. ਕਾਰਡ ਰਾਹੀਂ ਫਰਾਡ ਹੋਣ 'ਤੇ ਤੁਰੰਤ ਬੈਂਕ ਅਧਿਕਾਰੀਆਂ ਨੂੰ ਸੂਚਿਤ ਕਰਨ ਦੇ ਤਰੀਕੇ ਬਾਰੇ ਕਸਟਮਰ ਕੇਅਰ ਨੰਬਰ ਬਾਰੇ ਵੀ ਦੱਸਿਆ। ਸ. ਸੁਰਮੁਖ ਸਿੰਘ, ਜ਼ਿਲਾ ਮੈਨੇਜਰ, ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਸੰਗਰੂਰ ਨੇ ਵਧੀਆ ਖੇਤੀ ਸੇਵਾਵਾਂ ਅਤੇ ਖੇਤੀ ਲਾਗਤ ਘੱਟ ਕਰਨ ਲਈ ਕਿਸਾਨ ਉਤਪਾਦਕ ਸੰਗਠਨ ਬਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਸਾਨ ਉਤਪਾਦਕ ਸੰਗਠਨ ਬਣਾਉਣ ਦੀ ਪ੍ਰੀਕਿਰਿਆ ਅਤੇ ਫਾਇਦੇ ਵੀ ਸਾਂਝੇ ਕੀਤੇ। ਡਾ. ਕੁਲਵੰਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਲਹਿਰਾਗਾਗਾ ਨੇ ਝੋਨੇ ਦੀ ਸਿੱਧੀ ਬਿਜਾਈ, ਸਾਉਣੀ ਰੁੱਤ ਦੀ ਮੱਕੀ, ਬੀ ਟੀ ਨਰਮਾ ਅਤੇ ਜਿਪਸਮ ਦੀ ਵਰਤੋਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਹਨਾਂ ਉੱਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਜਾਣਕਾਰੀ ਦਿੱਤੀ। ਕੈਂਪ ਦੇ ਅਖੀਰ ਵਿੱਚ ਸ. ਹੁਸ਼ਿਆਰ ਸਿੰਘ, ਡਾਇਰੈਕਟਰ, ਜੀਨੀਅਸ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ, ਲਹਿਰਾਗਾਗਾ ਵੱਲੋਂ ਖੇਤੀ ਮਾਹਿਰਾਂ ਅਤੇ ਨਾਬਾਰਡ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਅੱਜ ਦੇ ਕੈਂਪ ਦੀ ਸਿੱਖਿਆ ਨੂੰ ਪੂਰੀ ਸ਼ਿੱਦਤ ਨਾਲ ਹੋਰਨਾਂ ਕਿਸਾਨਾਂ ਤਕ ਪਹੁੰਚਾਇਆ ਜਾਵੇਗਾ। ਇਸ ਮੌਕੇ ਜੀਨੀਅਸ ਖੇਤੀ ਸੇਵਾ ਸੈਂਟਰ ਦੇ ਡਾਇਰੈਕਟਰਾਂ ਵਿਚੋਂ ਸ. ਕਰਮਜੀਤ ਸਿੰਘ, ਸ. ਜਗਤਾਰ ਸਿੰਘ, ਸ. ਸਰਦੂਲ ਸਿੰਘ ਅਤੇ ਸ. ਨਾਜ਼ਰ ਸਿੰਘ ਹਾਜ਼ਰ ਸਨ। ਸਰਪੰਚ ਸ. ਲਖਬੀਰ ਸਿੰਘ ਅਤੇ ਸ. ਪਰਮਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਅੰਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਮਾਹਿਰਾਂ ਵੱਲੋਂ ਝੋਨੇ ਦੀ ਪਨੀਰੀ, ਆਚਾਰ ਵਾਲੀ ਮੱਕੀ ਅਤੇ ਗਰਮੀ ਰੁੱਤ ਦੀ ਮੂੰਗੀ ਦਾ ਨਿਰੀਖਣ ਕੀਤਾ ਗਿਆ ਅਤੇ ਵਡਮੁੱਲੇ ਸੁਝਾਅ ਦਿੱਤੇ ਗਏ।

Punjabi Khabran


Recommended Posts