ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ   
ਐੱਸ.ਆਈ.ਆਰ-2026 ਦੀ ਪ੍ਰਕਿਰਿਆ ਅਤੇ ਸ਼ਡਿਊਲ ਸਬੰਧੀ ਸਮੂਹ ਨੋਡਲ ਅਫਸਰਾਂ ਨੂੰ ਜਾਣੂ ਕਰਵਾਇਆ
June 17, 2026
Punjabi-Khabran

Dharaledar Bureau / Sangrur

ਸੰਗਰੂਰ, 17 ਜੂਨ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ -2026 ਦੀ ਪ੍ਰਕਿਰਿਆ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ/ਸਹਾਇਕਾਂ ਦੀ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀ ਅੰਕੂਰ ਮਹਿੰਦਰੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਮੀਟਿੰਗ-ਕਮ-ਟ੍ਰੇਨਿੰਗ ਹੋਈ। ਮੀਟਿੰਗ-ਕਮ-ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਐੱਸ.ਆਈ.ਆਰ-2026 ਦੀ ਪ੍ਰਕਿਰਿਆ ਅਤੇ ਸ਼ਡਿਊਲ ਸਬੰਧੀ ਸਮੂਹ ਨੋਡਲ ਅਫਸਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਵੱਖ-ਵੱਖ ਟੀਮਾਂ ਦੇ ਰੋਲ ਅਤੇ ਜ਼ਿੰਮੇਵਾਰੀਆਂ ਸਬੰਧੀ ਸਮੂਹ ਨੋਡਲ ਅਫਸਰਾਂ ਨੂੰ ਸੁਚੇਤ ਕਰਦੇ ਹੋਏ ਇਸ ਅਹਿਮ ਮਿਤੀਬੱਧ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕਿਹਾ ਗਿਆ ਤਾਂ ਜੋ ਕਿਸੇ ਵੀ ਵੋਟਰ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ। ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਮਿਤੀ 03-08-2026 ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ ਹੁਣ ਮਿਤੀ 03-08-2026 ਤੋਂ ਮਿਤੀ 02-09-2026 ਤਕ ਹੋਵੇਗਾ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ ਨੋਟਿਸ ਜਾਰੀ ਕਰਨ ਦਾ ਸਮਾਂ ਮਿਤੀ 03-08-2026 ਤੋਂ ਮਿਤੀ 28-09-2026 ਤਕ ਹੈ। ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਸਮੇਤ ਵੱਖ-ਵੱਖ ਨੋਡਲ ਅਫਸਰ ਹਾਜ਼ਰ ਸਨ।

Punjabi Khabran


Recommended Posts