ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ   
ਵਿਧਾਇਕ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ
June 17, 2026
Punjabi-Khabran

Narula / Punjab

ਭਵਾਨੀਗੜ੍ਹ, 17 ਜੂਨ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਖ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਦੌਰੇ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਰੀਬ 08 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਦੇ ਮੁੱਖ ਦਰਵਾਜ਼ੇ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਹ ਦਰਵਾਜ਼ਾ ਪਿੰਡ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਪਿੰਡ ਦੀ ਸੁੰਦਰਤਾ ਵਿੱਚ ਵੀ ਵਾਧਾ ਕਰੇਗਾ। ਇਸ ਤੋਂ ਇਲਾਵਾ ਕਰੀਬ 04 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਸਬੰਧੀ ਕਰਵਾਏ ਜਾਣ ਵਿਕਾਸ ਕਾਰਜਾਂ ਦਾ ਵੀ ਸ਼ੁਭ ਆਰੰਭ ਕੀਤਾ ਗਿਆ, ਜਿਸ ਨਾਲ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਆਪਣੀਆਂ ਜ਼ਰੂਰਤਾਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ ਗਏ। ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਤੱਕ ਸਰਕਾਰੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋ ਰਹੇ ਹਨ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਰਾਹੀਂ ਜਨਤਾ ਨਾਲ ਸਿੱਧਾ ਸੰਪਰਕ ਬਣਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੇ ਵਿਕਾਸ ਲਈ ਜ਼ਰੂਰੀ ਹਰ ਕੰਮ ਨੂੰ ਤਰਜੀਹ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਮੂਹ ਪੰਚਾਇਤ ਮੈਂਬਰਾਂ, ਦਰਸ਼ਨ ਸਿੰਘ, ਸੰਦੀਪ ਸਿੰਘ, ਰਮਨ ਸਿੰਘ, ਗੁਰਚਰਨ ਸਿੰਘ ਨਰੈਣਗੜ੍ਹ ਸਮੇਤ ਵੱਖ ਵੱਖ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ।

Punjabi Khabran


Recommended Posts