ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪਿੰਡ ਖੋਖਰ ਕਲਾਂ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
June 18, 2026
Punjabi-Khabran

Dharaledar Bureau / Punjab

ਲਹਿਰਾਗਾਗਾ/ ਦਿੜ੍ਹਬਾ, 18 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਪਿੰਡ ਖੋਖਰ ਕਲਾਂ ਵਿੱਚ ਇੱਕ ਵੱਡਾ ਰਾਜਨੀਤਿਕ ਸਮਾਗਮ ਕੀਤਾ ਗਿਆ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਪੁਨਰ ਸੁਰਜੀਤ ਨਾਲ ਸਬੰਧਤ ਵੱਡੀ ਗਿਣਤੀ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਨਾਲ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਕੈਬਨਿਟ ਮੰਤਰੀ ਸ੍ਰ ਚੀਮਾ ਅਤੇ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆ ਚੁੱਕਿਆ ਹੈ। ਲੋਕ ਹੁਣ ਰਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਅਤੇ ਝੂਠੇ ਵਾਅਦਿਆਂ ਨੂੰ ਦਰਕਿਨਾਰ ਕਰ ਕੇ ਆਪ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਸ੍ਰ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵਾਅਦੇ ਹੀ ਨਹੀਂ ਕੀਤੇ, ਸਗੋਂ ਜ਼ਮੀਨੀ ਪੱਧਰ 'ਤੇ ਇਤਿਹਾਸਕ ਕੰਮ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ, ਕਿ ਕਿਸੇ ਸਰਕਾਰ ਨੇ ਚਾਰ ਸਾਲਾਂ ਦੇ ਸਮੇਂ ਦੌਰਾਨ ਹੀ ਆਪਣੇ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਇਹੀ ਹੀ ਨਹੀਂ ਜਿਹੜੇ ਵਿਕਾਸ ਕਾਰਜਾਂ ਦੇ ਵਾਅਦੇ ਨਹੀਂ ਕੀਤੇ ਗਏ ਸਨ, ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਹ ਵੀ ਕਰਵਾਏ ਗਏ ਹਨ। ਸ੍ਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਸਿੱਖਿਆ, ਸਿਹਤ, ਬਿਜਲੀ, ਕਿਸਾਨੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਖੇਤਰ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਸੁਧਾਰ, ਲੋਕਾਂ ਲਈ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਵਰਗੇ ਫੈਸਲੇ ਲੋਕਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਖੋਖਰ ਕਲਾਂ ਦੇ ਇਹਨਾਂ ਪਰਿਵਾਰਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਪਿੰਡ ਪੱਧਰ 'ਤੇ ਸੰਗਠਨ ਨੂੰ ਵੱਡੀ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਣਾ ਅਤੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਹੈ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਇਸ ਮੌਕੇ ਕਿਹਾ ਕਿ ਉਹ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਕਾਰਗੁਜ਼ਾਰੀ ਅਤੇ ਪੰਜਾਬ ਸਰਕਾਰ ਦੇ ਲੋਕਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Punjabi Khabran


Recommended Posts