Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਬਠਿੰਡਾ ਦੇ ਏਥਨੋਲ ਪਲਾਂਟ 'ਚ ਜ਼ਬਰਦਸਤ ਧਮਾਕਾ, ਭਿਆਨਕ ਅੱਗ ਨੇ ਮਚਾਈ ਤਬਾਹੀ; ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼
June 19, 2026
-Bathinda-Chemical-Limited-Fire-

Dharaledar Bureau / Bathinda

ਸੰਗਤ ਮੰਡੀ (ਬਠਿੰਡਾ), 19 ਜੂਨ – ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਸਥਿਤ ਬਠਿੰਡਾ ਕੈਮੀਕਲ ਲਿਮਟਿਡ ਕੰਪਨੀ ਦੇ ਏਥਨੋਲ ਪਲਾਂਟ ਵਿੱਚ ਸ਼ੁੱਕਰਵਾਰ ਨੂੰ ਇੱਕ ਜ਼ਬਰਦਸਤ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਦੀ ਆਵਾਜ਼ ਨੇੜਲੇ ਪਿੰਡਾਂ ਅਤੇ ਇਲਾਕਿਆਂ ਵਿੱਚ ਵੀ ਸਾਫ਼ ਸੁਣਾਈ ਦਿੱਤੀ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਧਮਾਕੇ ਤੋਂ ਤੁਰੰਤ ਬਾਅਦ ਪਲਾਂਟ ਦੇ ਅੰਦਰ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਅਸਮਾਨ ਵਿੱਚ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਜੰਗੀ ਪੱਧਰ 'ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ। ਧਮਾਕੇ ਦੇ ਅਸਲ ਕਾਰਨਾਂ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨ ਅਤੇ ਫੈਕਟਰੀ ਪ੍ਰਬੰਧਕਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਲੱਗਣ ਕਾਰਨ ਪਲਾਂਟ ਨੂੰ ਕਾਫ਼ੀ ਨੁਕਸਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਕਿ ਧਮਾਕੇ ਸਮੇਂ ਪਲਾਂਟ ਵਿੱਚ ਕਿੰਨੇ ਕਰਮਚਾਰੀ ਮੌਜੂਦ ਸਨ ਅਤੇ ਕਿਸੇ ਜਾਨੀ ਨੁਕਸਾਨ ਦੀ ਕੋਈ ਪੁਸ਼ਟੀ ਨਹੀਂ ਹੋਈ। ਅਧਿਕਾਰੀਆਂ ਵੱਲੋਂ ਜਾਂਚ ਤੋਂ ਬਾਅਦ ਹੀ ਪੂਰੀ ਤਸਵੀਰ ਸਪੱਸ਼ਟ ਹੋ ਸਕੇਗੀ।

Bathinda Chemical Limited Fire Bathinda Ethanol Plant Blast Punjab Factory Fire News Ethanol Plant Fire Punjab Bathinda Dabwali Road News Punjab Breaking News Factory Explosion Bathinda Bathinda Chemical Plant Accident Sangat Mandi News Today


Recommended Posts