ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ
June 19, 2026
Latest-News

Dharaledar Bureau / Patiala

ਧੂਰੀ, 19 ਜੂਨ: ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਬਾਗੜੀਆਂ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਤਾਂ ਜੋ ਵਪਾਰੀਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣੇਗਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇਗਾ। ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਵਪਾਰੀਆਂ ਵੱਲੋਂ ਮੀਟਿੰਗ ਦੌਰਾਨ ਉਠਾਏ ਗਏ ਹਰ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਕਮਿਸ਼ਨ ਤੱਕ ਪਹੁੰਚਾਉਣ ਤਾਂ ਜੋ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਜਾਣੂ ਕਰਵਾਇਆ, ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਵੱਲੋਂ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਪਾਰੀ, ਕਮਿਸ਼ਨ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Latest News


Recommended Posts