ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸੰਗਰੂਰ ਜ਼ਿਲ੍ਹੇ 'ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਏ.ਡੀ.ਸੀ. ਅੰਕੁਰ ਮਹਿੰਦਰੂ
June 19, 2026
Punjabi-Khabran

Dharaledar Bureau / Punjab

ਸੰਗਰੂਰ, 19 ਜੂਨ: ਸੰਗਰੂਰ ਜ਼ਿਲ੍ਹੇ ਵਿੱਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 6 ਪ੍ਰੀਖਿਆ ਕੇਂਦਰਾਂ 'ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਆਵਾਜਾਈ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ 21 ਜੂਨ ਨੂੰ ਸਵੇਰੇ 9:00 ਵਜੇ ਤੋਂ ਸੰਗਰੂਰ ਬੱਸ ਸਟੈਂਡ ਤੋਂ ਜ਼ਿਲ੍ਹੇ ਦੇ ਸਾਰੇ 6 ਪ੍ਰੀਖਿਆ ਕੇਂਦਰਾਂ ਲਈ ਬੱਸ ਸੇਵਾ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ। ਏ.ਡੀ.ਸੀ. ਨੇ ਦੱਸਿਆ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 94192-65833 (ਸ਼੍ਰੀ ਨਿਤਿਨ ਦੇਵ) ਅਤੇ 83602-77500 (ਸ਼੍ਰੀ ਵਿਕਾਸ ਗੁਪਤਾ) ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਸੰਪਰਕ ਕਰਕੇ ਲੋੜੀਂਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ 'ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Punjabi Khabran


Recommended Posts