ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਗਰਵਾਲ ਧਰਮਸ਼ਾਲਾ ਦੀ ਕਾਇਆ ਕਲਪ ਦਾ ਨੀਂਹ ਪੱਥਰ ਰੱਖਿਆ
June 22, 2026
Sangrur-News-Latest-News-Breakin

Dharaledar Bureau / Punjab

ਸੰਗਰੂਰ, 21 ਜੂਨ: ਸੰਗਰੂਰ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਸਥਿਤ ਅਗਰਵਾਲ ਧਰਮਸ਼ਾਲਾ ਦੀ ਕਾਇਆ ਕਲਪ ਲਈ 25.00 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਸਮਾਜਿਕ ਸੰਸਥਾਵਾਂ ਦੀ ਮਜ਼ਬੂਤੀ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਗਰਵਾਲ ਧਰਮਸ਼ਾਲਾ ਵਰਗੀਆਂ ਥਾਵਾਂ ਸਮਾਜਕ ਏਕਤਾ ਅਤੇ ਸੇਵਾ ਦੇ ਕੇਂਦਰ ਹਨ, ਜਿਨ੍ਹਾਂ ਦੀ ਸੰਭਾਲ ਅਤੇ ਸੁਧਾਰ ਲਈ ਸਰਕਾਰ ਹਰ ਸੰਭਵ ਸਹਿਯੋਗ ਦੇ ਰਹੀ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਇਸ ਕੰਮ ਨਾਲ ਧਰਮਸ਼ਾਲਾ ਵਿੱਚ ਆਉਣ ਵਾਲੇ ਸ਼ਰਧਾਲੂਆਂ, ਸਮਾਜਿਕ ਸਮਾਗਮਾਂ ਅਤੇ ਹੋਰ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸੰਗਰੂਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਪ੍ਰਧਾਨ ਬਦਰੀ ਜਿੰਦਲ, ਜਨਰਲ ਸਕੱਤਰ ਸ਼ੀਸ਼ਨ ਗਰਗ, ਖਜ਼ਾਨਚੀ ਅਭਿਮਨੂੰ ਜਿੰਦਲ, ਪ੍ਰੋਜੈਕਟ ਚੇਅਰਮੈਨ ਗੋਪਾਲ ਦਾਸ ਗੋਇਲ ਅਤੇ ਹਰਿ ਓਮ ਜਿੰਦਲ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿਕਾਸ ਕਾਰਜ ਨਾਲ ਧਰਮਸ਼ਾਲਾ ਦੀ ਬਿਹਤਰੀ ਹੋਵੇਗੀ ਅਤੇ ਸਮਾਜ ਨੂੰ ਲੰਮੇ ਸਮੇਂ ਤੱਕ ਇਸ ਦਾ ਲਾਭ ਮਿਲੇਗਾ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਸੁਖਵਿੰਦਰ ਸਿੰਘ ਮਾਨ, ਪੰਕਜ ਗਰਗ, ਪ੍ਰਧਾਨ ਭੁਪਿੰਦਰ ਸਿੰਘ, ਐਮ ਸੀ ਹਰਮਨ ਕੌਰ, ਐਮ ਸੀ ਕ੍ਰਿਸ਼ਨ ਲਾਲ ਵਿੱਕੀ, ਪੂਰਨ ਚੰਦ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਵੀ ਮੌਜੂਦ ਸਨ।

Sangrur News Latest News Breaking News


Recommended Posts