ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਊਸ਼ਾਲਾ ਨਾਭਾ ਦਾ ਦੌਰਾ
July 4, 2020
Daily-Dharaledar-Online-News-Vie

Daily Dharaledar / Punjab

ਨਾਭਾ/ਪਟਿਆਲਾ, 4 ਜੁਲਾਈ (ਸੁਖਬੀਰ ਸਿੰਘ ਬੇਦੀ) - ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਨਾਭਾ ਗਊਸ਼ਾਲਾ ਕਮੇਟੀ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਗਾਬਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕਲੋਨੀ ਵਾਸੀਆਂ ਵੱਲੋਂ ਗਊਸ਼ਾਲਾ ਪ੍ਰਬੰਧਕਾਂ ਖ਼ਿਲਾਫ਼ ਮਰੀਆਂ ਗਊਆਂ ਨੂੰ ਕਲੋਨੀ ਦੇ ਪਿਛਲੇ ਪਾਸੇ ਗਊਸ਼ਾਲਾ ਦੀ ਜਮੀਨ ਵਿੱਚ ਦੱਬਣ ਕਰਕੇ ਪੈਦਾ ਹੋਈ ਬਦਬੂ ਦੀ ਕੀਤੀ ਗਈ ਸ਼ਿਕਾਇਤ ਸਮੇਤ ਮਰੀਆਂ ਗਊਆਂ ਦੀਆਂ ਹੱਡੀਆਂ ਵੇਚਣ ਦੇ ਲਾਏ ਦੋਸ਼ਾਂ ਦਾ ਗੰਭੀਰ ਨੋਟਿਸ ਲਿਆ। ਸ੍ਰੀ ਸ਼ਰਮਾ ਨੇ ਮੌਕੇ -ਤੇ ਪੁੱਜ ਕੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਕੇ ਇਸ ਮਾਮਲੇ ਦੀ ਪੂਰੀ ਪੜਤਾਲ ਕਰਨ ਲਈ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਗਾਬਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ। ਚੇਅਰਮੈਨ ਸ੍ਰੀ ਸ਼ਰਮਾ ਨੇ ਕਲੋਨੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਦੀ ਖ਼ੁਦ ਨਿਗਰਾਨੀ ਕਰਨਗੇ ਅਤੇ ਕਮੇਟੀ ਦੀ ਰਿਪੋਰਟ ਆਉਣ -ਤੇ ਜੇਕਰ ਗਊਸ਼ਾਲਾ ਦਾ ਕੋਈ ਵੀ ਮੈਂਬਰ ਦੋਸ਼ੀ ਪਾਇਆ ਗਿਆ ਤਾ ਉਸ ਸਬੰਧੀਂ ਬਣਦੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸਚਿਨ ਸ਼ਰਮਾ ਨੇ ਇਹ ਵੀ ਭਰੋਸਾ ਦਿੱਤਾ ਕਿ ਕਲੋਨੀ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਹਰ ਪੁੱਖ਼ਤਾ ਕਦਮ ਚੁੱਕਿਆ ਜਾਵੇਗਾ।

Daily Dharaledar Online News Views and Reviews


Recommended Posts