ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਪਿੰਡ ਬਾਲੀਆਂ ਅਤੇ ਬਟੂਹਾ ਵਿਖੇ ਕਰਵਾਇਆ "ਲੋਕ ਮਿਲਣੀ" ਪ੍ਰੋਗਰਾਮ
June 22, 2026
Punjabi-Khabran

Dharaledar Bureau / Punjab

ਧੂਰੀ, 22 ਜੂਨ: ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪਿੰਡ ਬਾਲੀਆਂ ਅਤੇ ਬਟੂਹਾ ਵਿਖੇ "ਲੋਕ ਮਿਲਣੀ" ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਵਿਕਾਸ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਹਨ, ਜਿਸ ਨਾਲ ਹਲਕੇ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਹੋਏ ਵਿਕਾਸ ਕਾਰਜਾਂ ਦਾ ਲਾਭ ਲੋਕਾਂ ਨੂੰ ਸਿੱਧੇ ਤੌਰ 'ਤੇ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਤੱਕ ਪਹੁੰਚ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪੁਸ਼ਪਿੰਦਰ ਸ਼ਰਮਾ ਚੇਅਰਮੈਨ ਟ੍ਰੇਡ ਵਿੰਗ ਧੂਰੀ, ਹਰਜਿੰਦਰ ਸਿੰਘ ਕਾਂਝਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੁਲਦੀਪ ਸਿੰਘ ਸਰਪੰਚ ਬਾਲੀਆਂ, ਜਸਵੰਤ ਸਿੰਘ ਬਲਾਕ ਪ੍ਰਧਾਨ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts