ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਡਰਜ ਕਮਿਸ਼ਨ ਵੱਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ : ਅਨੁਪ੍ਰਿਤਾ ਜੌਹਲ
June 22, 2026
Punjabi-Khabran-Latest-News-Brea

Dharaledar Bureau / Punjab

ਪਟਿਆਲਾ, 22 ਜੂਨ: ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਹੋਰ ਮੈਂਬਰਾਂ ਨਾਲ ਇੱਕ ਬੈਠਕ ਕੀਤੀ। ਏਡੀਸੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਪੋਰਟਲ ਉਪਰ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਜਦਕਿ 55 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਤੇ 30 ਸ਼ਿਕਾਇਤਾਂ ਓਪਨ ਹਨ, ਜਿਨ੍ਹਾਂ ਉਪਰ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਐਡਵੋਕੇਟ ਵਿਨੋਦ ਸਿੰਗਲਾ ਨੇ ਕਿਹਾ ਕਿ ਪਟਿਆਲਾ ਜਿਲੇ ਦੇ ਵਪਾਰੀਆਂ ਨੂੰ ਮਿਲਣ ਜਲਦ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਕਮਿਸ਼ਨ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਲਗਾਤਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਰਿਹਾ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਦੌਰਾਨ ਟ੍ਰੇਡਰਜ ਕਮਿਸ਼ਨ ਦੇ ਮੈਂਬਰਜ ਸੰਜੀਵ ਗੁਪਤਾ, ਭੁਪਿੰਦਰ ਕੌਸ਼ਲ, ਮੈਂਬਰ ਟ੍ਰੇਡ ਕਮਿਸ਼ਨ ਘਨੌਰ ਕੀਰਤ ਸਿੰਘ ਸਿਹਰਾ, ਗੁਰਪ੍ਰੀਤ ਸਿੰਘ ਮੰਨਣ, ਟਿੰਕੂ ਬਾਂਸਲ , ਰਾਜੇਸ਼ ਛਾਬੜਾ, ਐਸ.ਡੀ.ਐਮਜ, ਸਹਾਇਕ ਕਮਿਸ਼ਨਰ ਹਰਜੋਤ ਕੌਰ ਸਮੇਤ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Punjabi Khabran Latest News Breaking News


Recommended Posts