*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਪਟਿਆਲਾ ' ਚ ਜੇਲ੍ਹ ਵਿਭਾਗ ਲਈ 14 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ
June 24, 2026
Punjabi-Khabran

Dharaledar Bureau / Punjab

ਪਟਿਆਲਾ 23 ਜੂਨ: ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਅੱਜ ਰਾਜ ਪੱਧਰੀ ਇਕ ਮਹੱਤਵਪੂਰਨ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਆਧੁਨਿਕਤਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਕੀਤੀਆਂ ਗਈਆਂ ਨਵੀਆਂ ਪਹਿਲਕਦਮੀਆਂ ਨੂੰ ਅਮਲ ਵਿੱਚ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਲਈ ਖਰੀਦੀਆਂ ਗਈਆਂ 14 ਅਤਿ-ਆਧੁਨਿਕ ਅਤੇ ਪੂਰੀ ਤਰ੍ਹਾਂ ਸੁਸੱਜਿਤ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਐਂਬੂਲੈਂਸਾਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ। ਸਮਾਗਮ ਦੌਰਾਨ ਜੇਲ੍ਹ ਸੁਰੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਇਕ ਹੋਰ ਮਹੱਤਵਪੂਰਨ ਕਦਮ ਵੀ ਚੁੱਕਿਆ ਗਿਆ। ਨੈਸ਼ਨਲ ਟ੍ਰੇਨਿੰਗ ਸੈਂਟਰ ਫਾਰ ਡੌਗਜ਼ (ਐਨਟੀਸੀਡੀ), ਬੀ.ਐੱਸ.ਐੱਫ. ਟੇਕਨਪੁਰ, ਮੱਧ ਪ੍ਰਦੇਸ਼ ਤੋਂ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਕੇ ਵਾਪਸ ਆਏ 6 ਸਨਿਫਰ ਡੌਗਜ਼ ਅਤੇ 12 ਡੌਗ ਹੈਂਡਲਰਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਾਇਨਾਤ ਕਰਨ ਲਈ ਰਵਾਨਾ ਕੀਤਾ ਗਿਆ। ਇਹ ਸਨਿਫਰ ਡੌਗਜ਼ ਜੇਲ੍ਹ ਕੰਪਲੈਕਸਾਂ ਵਿੱਚ ਨਸ਼ੀਲੇ ਪਦਾਰਥਾਂ, ਗੈਰਕਾਨੂੰਨੀ ਸਮਾਨ ਅਤੇ ਹੋਰ ਸੁਰੱਖਿਆ ਖਤਰਨਾਂ ਦੀ ਪਹਿਚਾਣ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਜੇਲ੍ਹ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਰਹਿੰਦੇ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ, ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ ਅਤੇ ਸਮੇਂ ਸਿਰ ਇਲਾਜ ਸੰਭਵ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਜੇਲ੍ਹਾਂ ਵਿੱਚ ਸੁਰੱਖਿਆ ਦੇ ਤਕਨੀਕੀ ਅਤੇ ਮਨੁੱਖੀ ਸਰੋਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਨਿਫਰ ਡੌਗਜ਼ ਦੀ ਤਾਇਨਾਤੀ ਨਾਲ ਜੇਲ੍ਹਾਂ ਵਿੱਚ ਨਸ਼ੇ ਦੀ ਸਮੱਗਰੀ ਦੀ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਵੱਡੀ ਮਦਦ ਮਿਲੇਗੀ। ਸਮਾਗਮ ਵਿੱਚ ਡੀ.ਆਈ.ਜੀ. ਜੇਲ੍ਹਾਂ ਪਟਿਆਲਾ ਅਤੇ ਫਿਰੋਜ਼ਪੁਰ ਸਰਕਲ ਸ੍ਰੀ ਸੁਰਿੰਦਰਜੀਤ ਸਿੰਘ ਮੰਡ, ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਸ੍ਰੀ ਗੁਰਚਰਨ ਸਿੰਘ, ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਸ੍ਰੀ ਵਰੁਣ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀ ਮੁਕੇਸ਼ ਸ਼ਰਮਾ ਸਮੇਤ ਜੇਲ੍ਹ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਅਧਿਕਾਰੀਆਂ ਨੇ ਵਿਸ਼ਵਾਸ ਜਤਾਇਆ ਕਿ ਇਹ ਨਵੀਆਂ ਸਹੂਲਤਾਂ ਅਤੇ ਸਿਖਲਾਈ ਪ੍ਰਾਪਤ ਸੁਰੱਖਿਆ ਟੀਮਾਂ ਪੰਜਾਬ ਦੀ ਜੇਲ੍ਹ ਪ੍ਰਣਾਲੀ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੀਆਂ।

Punjabi Khabran


Recommended Posts