ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਐੱਸ.ਆਈ.ਆਰ: 25 ਜੂਨ 2026 ਤੋਂ 24 ਜੁਲਾਈ 2026 ਤਕ ਬੀ.ਐਲ.ਓਜ. ਘਰ-ਘਰ ਜਾ ਕੇ ਮੁਹਈਆ ਕਰਵਾਉਣਗੇ ਇਨਮਰੇਸ਼ਮ ਫਾਰਮ
June 24, 2026
Patiala-News

Dharaledar Bureau / Patiala

ਸੰਗਰੂਰ, 24 ਜੂਨ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਜਾਣਕਾਰੀ ਦੇਣ ਲਈ ਪੂਨਮਦੀਪ ਕੌਰ, ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਸੰਗਰੂਰ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਰਾਜ ਵਿੱਚ ਐੱਸ ਆਈ ਆਰ-2026 ਦੇ ਪ੍ਰੋਗਰਾਮ ਤਹਿਤ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਮਿਤੀਬੱਧ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਪੰਜਾਬ ਰਾਜ ਵਿੱਚ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ. ਘਰ-ਘਰ ਜਾ ਕੇ ਵੋਟਰ ਸੂਚੀ ਵਿੱਚ ਦਰਜ ਹਰੇਕ ਵੋਟਰ ਨੂੰ Enumeration Form (ਜਿਸ ਵਿੱਚ ਵੋਟਰਾਂ ਦੇ ਕੁਝ ਵੇਰਵੇ ਪਹਿਲਾਂ ਤੋਂ ਹੀ ਦਰਜ ਹੋਣਗੇ) ਮੁਹੱਈਆ ਕਰਵਾਉਣਗੇ। Enumeration Form ਭਰਨ ਲਈ ਬੀ.ਐਲ.ਓਜ. ਵੋਟਰਾਂ ਦੀ ਸਹਾਇਤਾ ਵੀ ਕਰਨਗੇ। Enumeration Form ਨਾਲ ਵੋਟਰ ਵੱਲੋਂ ਆਪਣੀ ਮੌਜੂਦਾ ਫੋਟੋ ਦੇਣੀ ਲਾਜ਼ਮੀ ਹੋਵੇਗੀ ਪਰੰਤੂ Enumeration Form ਨਾਲ ਕੋਈ ਵੀ ਹੋਰ ਦਸਤਾਵੇਜ਼ ਇਕੱਠੇ ਨਹੀਂ ਕੀਤੇ ਜਾਣਗੇ। ਜੇਕਰ ਫੀਲਡ ਵਿਜ਼ਟ ਦੌਰਾਨ ਕਿਸੇ ਵੋਟਰ ਦਾ ਘਰ ਬੰਦ ਜਾਂ ਲਾਕਡ ਪਾਇਆ ਜਾਂਦਾ ਹੈ ਤਾਂ ਬੀ.ਐਲ.ਓਜ਼. ਸਬੰਧਤ ਵੋਟਰਾਂ ਦੇ Enumeration Form ਸਮੇਤ Information slip (ਜਿਸ 'ਤੇ ਬੀ.ਐਲ.ਓ ਦੇ ਵੇਰਵੇ ਦਰਜ ਕੀਤੇ ਹੋਣ) ਨੱਥੀ ਕਰਕੇ ਘਰ ਵਿੱਚ ਸੁੱਟ ਦੇਣਗੇ ਅਤੇ ਘਰ ਦੇ ਬਾਹਰ Sticker ਚਿਪਕਾਉਂਣਗੇ (ਜਿਸ 'ਤੇ EF ਇਕੱਠੇ ਕਰਨ ਸਬੰਧੀ ਕੀਤੇ ਜਾਣ ਵਾਲੇ ਦੌਰਿਆਂ ਦੇ ਵੇਰਵੇ ਦਰਜ ਕੀਤੇ ਜਾਣੇ ਹਨ)। ਬੀ.ਐੱਲ.ਓਜ Enumeration Form ਪ੍ਰਾਪਤ ਕਰਨ ਲਈ ਇਸ ਸਮੇਂ ਦੌਰਾਨ ਘੱਟੋ-ਘੱਟ ਤਿੰਨ ਵਾਰ ਸਬੰਧਤ ਘਰਾਂ ਦਾ ਦੌਰਾ ਕਰਨਗੇ। ਐੱਸ.ਆਈ.ਆਰ. ਦੇ ਸ਼ਡਿਊਲ ਮੁਤਾਬਿਕ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਮਿਤੀ 03.08.2026 ਨੂੰ ਕੀਤੀ ਜਾਣੀ ਹੈ। ਦਾਅਵੇ ਅਤੇ ਇਤਰਾਜ਼ ਮਿਤੀ 03.08.2026 ਤੋਂ ਮਿਤੀ 02.09.2026 ਤਕ ਲਏ ਜਾਣਗੇ, ਜਿਹਨਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਮਿਤੀ 03.08.2026 ਤੋਂ 28.09.2026 ਤਕ ਕਰਦੇ ਹੋਏ ਮਿਤੀ 01.10.2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਐੱਸ.ਆਈ.ਆਰ. ਸਬੰਧੀ ਜਾਣਕਾਰੀ ਦੇਣ ਅਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਚੋਣ ਦਫਤਰ, ਸੰਗਰੂਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨਾਲ ਮਿਤੀ 23.06.2026 ਨੂੰ ਕੀਤੀ ਗਈ ਮੀਟਿੰਗ ਦੌਰਾਨ ਉਨ੍ਹਾਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਬੀ.ਐੱਲ.ਓਜ਼ ਅਤੇ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ। ਇਸ ਮੌਕੇ ਸ਼੍ਰੀ ਅੰਕੁਰ ਮਹਿੰਦਰੂ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਅਤੇ ਸ਼੍ਰੀਮਤੀ ਪਰਮਜੀਤ ਕੌਰ, ਚੋਣ ਤਹਿਸੀਲਦਾਰ ਵੀ ਹਾਜ਼ਰ ਸਨ।

Patiala News


Recommended Posts