*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕ ਅਰਪਿਤ
June 24, 2026
Punjabi-Khabran

Dharaledar Bureau / Punjab

ਪਟਿਆਲਾ, 24 ਜੂਨ: ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ 22 ਨੰਬਰ ਫਾਟਕ ਪੁਲ ਦੇ ਹੇਠਾਂ ਵਰਮਾ ਬੇਕਰੀ ਕੋਲ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਉਦਘਾਟਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਪ੍ਰੋਜੈਕਟਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਹਰਮਨ ਸੰਧੂ (ਵਾਰਡ ਨੰਬਰ 50), ਇਤਵਿੰਦਰ ਸਿੰਘ ਲੂਥਰਾ (ਵਾਰਡ ਨੰਬਰ 56), ਕਵਲਜੀਤ ਕੌਰ ਜੱਗੀ (ਵਾਰਡ ਨੰਬਰ 55) ਅਤੇ ਬਲਾਕ ਪ੍ਰਧਾਨ ਜਗਤਾਰ ਜੱਗੀ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Punjabi Khabran


Recommended Posts