ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੈਟ-ਟਾਈਪ ਨਰਸਰੀ ਅਤੇ ਝੋਨੇ ਦੀ ਮਸ਼ੀਨੀ ਲੁਆਈ ਦਾ ਪ੍ਰਦਰਸ਼ਨ
June 25, 2026
Punjabi-Khabran-Breaking-News-La

Dharaledar Bureau / Punjab

ਭਵਾਨੀਗੜ੍ਹ, 25 ਜੂਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਰਾਜਪੁਰਾ, ਬਲਾਕ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਅਗਾਂਹਵਧੂ ਕਿਸਾਨ ਭਰਾਵਾਂ ਰੋਹੀ ਸਿੰਘ, ਸਤਨਾਮ ਸਿੰਘ ਅਤੇ ਬੱਗਾ ਸਿੰਘ ਦੇ ਖੇਤ ਵਿਖੇ ਮੈਟ ਟਾਈਪ ਨਰਸਰੀ ਅਤੇ ਝੋਨੇ ਦੀ ਮਸ਼ੀਨੀ ਲੁਆਈ ਸਬੰਧੀ ਖੇਤ ਦਿਵਸ ਮਨਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮੈਟ-ਟਾਈਪ ਨਰਸਰੀ ਉਗਾਉਣ ਦੀਆਂ ਵੱਖ-ਵੱਖ ਤਕਨੀਕਾਂ ਦਾ ਪ੍ਰਦਰਸ਼ਨ ਕਰਨਾ ਅਤੇ ਝੋਨੇ ਦੀ ਮਸ਼ੀਨੀ ਲੁਆਈ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਰਵਾਇਤੀ ਹੱਥੀਂ ਲੁਆਈ ਦੇ ਮੁਕਾਬਲੇ ਮਸ਼ੀਨੀ ਲੁਆਈ ਤਕਨੀਕ ਦੇ ਫਾਇਦੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮਸ਼ੀਨੀ ਲੁਆਈ ਨਾਲ ਝੋਨੇ ਦੇ ਬੂਟਿਆਂ ਦਾ ਫਾਸਲਾ 'ਤੇ ਡੂੰਘਾਈ ਇੱਕਸਾਰ ਰਹਿੰਦੀ ਹੈ, ਖੇਤ ਵਿੱਚ ਬੂਟਿਆਂ ਦੀ ਗਿਣਤੀ ਪੂਰੀ ਰਹਿੰਦੀ ਹੈ ਅਤੇ ਝੋਨਾ ਲਾਈਨਾਂ ਵਿੱਚ ਲੱਗਦਾ ਹੈ, ਜਿਸ ਨਾਲ ਫਸਲ ਦਾ ਵਧੀਆ ਝਾੜ ਮਿਲਦਾ ਹੈ। ਉਹਨਾਂ ਦੱਸਿਆ ਕਿ ਇਸ ਤਕਨੀਕ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਹੁੰਦੀ ਹੈ। ਜਿਸ ਨਾਲ ਝਾੜ ਵਧਾਉਂਦੀ ਹੈ। ਉਨ੍ਹਾਂ ਨੇ ਝੋਨੇ ਦੇ ਸੀਜ਼ਨ ਦੌਰਾਨ ਮਜ਼ਦੂਰਾਂ ਦੀ ਘਾਟ ਨੂੰ ਵੱਡੀ ਸਮੱਸਿਆ ਦੱਸਦਿਆਂ ਕਿਸਾਨਾਂ ਨੂੰ ਇਹ ਤਕਨੀਕ ਅਪਣਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਬਾਰੇ ਜਾਣਕਾਰੀ ਦਿੱਤੀ ਅਤੇ ਝੋਨੇ ਵਿੱਚ ਫਾਸਫੋਰਸ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਝੋਨੇ ਦੀ ਮੈਟ-ਟਾਈਪ ਨਰਸਰੀ ਉਗਾਉਣ ਦੀਆਂ ਤਿੰਨ ਵਿਧੀਆਂ ਜਿਵੇਂ ਕਿ ਫਰੇਮਾਂ ਅਤੇ ਨਰਸਰੀ ਸੀਡਰ ਦੀ ਵਰਤੋਂ ਕਰਕੇ, ਮੈਟਾਂ ਉੱਤੇ ਹੱਥੀਂ ਬੀਜ ਖਿਲਾਰ ਕੇ, ਅਤੇ ਪੀ.ਏ.ਯੂ. ਵੱਲੋਂ ਵਿਕਸਿਤ ਟਰੈਕਟਰ-ਚਾਲਿਤ ਮੈਟ-ਟਾਈਪ ਰਾਈਸ ਨਰਸਰੀ ਸੀਡਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਿਸਾਨ ਭਰਾਵਾਂ ਦੇ ਦੱਸਿਆ ਕਿ ਉਹਨਾਂ ਵੱਲੋਂ ਇਸ ਸਾਲ ਨਵੀਂ ਟਰਾਂਸਪਲਾਂਟਰ ਮਸ਼ੀਨ ਖਰੀਦੀ ਗਈ ਹੈ। ਉਹਨਾਂ ਆਪਣੇ 30 ਏਕੜ ਲਈ ਅਤੇ ਹੋਰਨਾਂ ਕਿਸਾਨਾਂ ਲਈ ਕਿਰਾਏ ਉੱਤੇ ਮਸ਼ੀਨੀ ਲੁਆਈ ਲਈ 150 ਏਕੜ ਰਕਬੇ ਲਈ ਮੈਟ ਟਾਈਪ ਪਨੀਰੀ ਤਿਆਰ ਕੀਤੀ ਹੈ। ਉਹਨਾਂ ਵੱਲੋਂ ਕਿਰਾਏ ਉੱਤੇ ਮਸ਼ੀਨੀ ਲੁਆਈ ਲਈ 5000 ਰੁਪਏ ਪ੍ਰਤੀ ਏਕੜ ਅਤੇ ਸਮੇਤ ਮੈਟ ਟਾਈਪ ਪਨੀਰੀ ਮਸ਼ੀਨੀ ਲੁਆਈ ਲਈ 6000 ਰੁਪਏ ਪ੍ਰਤੀ ਏਕੜ ਰੇਟ ਤੈਅ ਕੀਤਾ ਗਿਆ ਹੈ। ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਝੋਨੇ ਅਤੇ ਬਾਸਮਤੀ ਵਿੱਚ ਏਕੀਕ੍ਰਿਤ ਕੀਟ-ਰੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਝੋਨੇ ਵਿੱਚ ਵਾਇਰਸ ਰੋਗ ਅਤੇ ਬਾਸਮਤੀ ਵਿੱਚ ਝੰਡਾ ਰੋਗ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਦੱਸਿਆ। ਕਿਸਾਨਾਂ ਨੇ ਮਾਹਿਰਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਮੈਟ ਟਾਈਪ ਪਨੀਰੀ ਦੀ ਤਿਆਰੀ ਤੇ ਸੰਭਾਲ ਬਾਰੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਕਿਸਾਨਾਂ ਨੂੰ ਸਮੇਂ ਅਤੇ ਲੇਬਰ ਦੀ ਬੱਚਤ ਲਈ ਝੋਨੇ ਦੀ ਮਸ਼ੀਨੀ ਲੁਆਈ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

Punjabi Khabran Breaking News Latest Bhawanigarh News


Recommended Posts