ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ
July 1, 2026
Punjabi-Khabran

Dharaledar Bureau / Punjab

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਰੰਗੀਆਂ ਵਿਖੇ ਕਰਵਾਈ ਗਈ 'ਲੋਕ ਮਿਲਣੀ' ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵ ਸੁਣੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹਰ ਯੋਗ ਸਮੱਸਿਆ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਉਦੇਸ਼ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੀਆਂ ਵਿਕਾਸ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਹਰ ਜਾਇਜ਼ ਮਸਲੇ ਦਾ ਤੁਰੰਤ ਅਤੇ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾਂ, ਪਿੰਡ ਰੰਗੀਆਂ ਦੇ ਸਰਪੰਚ ਅਮ੍ਰਿਤਪਾਲ ਸਿੰਘ, ਬਲਾਕ ਪ੍ਰਧਾਨ ਬੂਟਾ ਸਿੰਘ ਸੁਲਤਾਨਪੁਰ, ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰ, ਪਾਰਟੀ ਦੇ ਆਗੂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts