ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ
July 2, 2026
Bhagwant-Mann-Scheme

Dharaledar Bureau / Punjab

ਦਿੜ੍ਹਬਾ, 01 ਜੁਲਾਈ ਦਿੜ੍ਹਬਾ ਵਿਖੇ ਔਰਤਾਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਵਿੱਚ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਬਣਦੀ ਰਾਸ਼ੀ ਪਾ ਕੇ ਰਹਿੰਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜਨਰਲ ਵਰਗ ਨਾਲ ਸਬੰਧਤ ਮਹਿਲਾਵਾਂ ਦੇ ਖਾਤੇ ਵਿੱਚ 3000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਦੇ ਖਾਤੇ ਵਿੱਚ 4500 ਰੁਪਏ ਪਾਏ ਜਾ ਚੁੱਕੇ ਹਨ। ਇਸ ਕੰਮ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੂੰ ਵਧਾਈ ਦਿੰਦੇ ਹੋਏ ਸ੍ਰ ਚੀਮਾ ਨੇ ਕਿਹਾ ਕਿ ਮਹਿਲਾ ਵਿੰਗ ਨੇ ਇਸ ਸਕੀਮ ਦੀ ਸਫਲਤਾ ਲਈ ਦਿਨ ਰਾਤ ਮਿਹਨਤ ਕਰ ਕੇ ਔਰਤਾਂ ਦੇ ਖਾਤੇ ਰਜਿਸਟਰਡ ਕੀਤੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਜਿੱਥੇ ਤਰੱਕੀਆਂ ਦੀਆਂ ਸਿਖਰਾਂ ਛੋਹ ਰਿਹਾ ਹੈ, ਉਸ ਦੇ ਨਾਲ ਹੀ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕਰ ਦਿੱਤੇ ਗਏ ਹਨ। ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਅਤੇ ਹਰ ਇੱਕ ਪੰਜਾਬ ਦੇ ਵਾਸੀ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਆਫ ਕੀਤੀ ਗਈ। ਇਸ ਤੋਂ ਬਾਅਦ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਹਰ ਤੀਸਰੇ ਪਿੰਡ ਵਿੱਚ ਸ਼ਾਨਦਾਰ ਸਟੇਡੀਅਮ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 3000 ਦੇ ਕਰੀਬ ਸਟੇਡੀਅਮ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ 6000 ਹੋਰ ਸਟੇਡੀਅਮਾਂ ਦਾ ਕੰਮ ਚੱਲ ਰਿਹਾ ਹੈ। ਇਸ ਨਾਲ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਖੇਡਾਂ ਪ੍ਰਤੀ ਆਪਣੀ ਰੁਚੀ ਅਤੇ ਸ਼ਕਤੀ ਲਾਉਣਗੇ। ਇਸ ਤੋਂ ਇਲਾਵਾ ਜੇਕਰ ਸੜਕਾਂ ਦੀ ਗੱਲ ਕਰੀਏ ਤਾਂ ਪੰਜਾਬ ਅੰਦਰ 45 ਹਜ਼ਾਰ ਕਿਲੋਮੀਟਰ ਸੜਕਾਂ ਬਣਾਈਆਂ ਗਈਆਂ ਹਨ ਅਤੇ ਕਈਆਂ 'ਤੇ ਕੰਮ ਜ਼ੋਰਾਂ ਉੱਤੇ ਚੱਲ ਰਿਹਾ ਹੈ, ਉਹ ਵੀ ਜਲਦੀ ਬਣ ਕੇ ਤਿਆਰ ਹੋ ਜਾਣਗੀਆਂ। ਉਹਨਾਂ ਨੇ ਵਿਰੋਧੀ ਪਾਰਟੀਆਂ 'ਤੇ ਤੰਜ਼ ਕਸਦੇ ਹੋਏ ਕਿਹਾ ਕਿ ਉਹ ਸਦਾ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰਾਂ ਬਣਾ ਲੈਂਦੇ ਸੀ ਪਰ ਪੰਜ ਸਾਲ ਲੋਕਾਂ ਤੋਂ ਦੂਰ ਰਹਿੰਦੇ ਸਨ। ਚੋਣਾਂ ਸਮੇਂ ਕੀਤਾ ਹੋਇਆ ਵਾਅਦਾ ਪੂਰਾ ਕਰਨ ਨਾ ਤਾਂ ਦੂਰ ਦੀ ਗੱਲ ਆਪਣੇ ਮਹਿਲਾਂ ਵਿੱਚੋਂ ਨਿਕਲ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਵੀ ਨਹੀਂ ਸੁਣਦੇ ਸਨ। ਕਾਂਗਰਸ ਸਰਕਾਰ ਨੇ ਘਰ ਘਰ ਜਾ ਕੇ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜ ਸਾਲ ਬੀਤ ਜਾਣ ਤੋਂ ਬਾਅਦ ਵੀ ਉਹਨਾਂ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਹਿਯੋਗ ਦੇ ਰਹੇ ਹਨ ਅਤੇ 2027 ਦੀਆਂ ਚੋਣਾਂ ਵਿੱਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਦੁਬਾਰਾ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਗਿਆ। ਇਸ ਮੌਕੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ, ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਬਲਾਕ ਸੰਮਤੀ ਮਨਜੀਤ ਕੌਰ, ਹਲਕਾ ਕੋਆਰਡੀਨੇਟਰ ਅਮਨਦੀਪ ਕੌਰ, ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਚੇਅਰਮੈਨ ਬਲਾਕ ਸੰਮਤੀ ਛਾਜਲੀ ਰਣਜੀਤ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।

Bhagwant Mann Scheme


Recommended Posts