ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਮੰਤਰੀ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ
July 3, 2026
Punjabi-Khabran

Dharaledar Bureau / Punjab

-ਪਿਛਲੇ ਦਿਨੀ ਏਸ਼ੀਅਨ ਵਾਲੀਬਾਲ ਸੰਘ ਵੱਲੋਂ ਕਰਵਾਏ ਗਏ ਏ ਵੀ ਸੀ ਪੁਰਸ਼ ਬਾਲੀਵਾਲ ਨੈਸ਼ਨਲ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਮੈਦਾਨ ਵਿੱਚ ਬਤੌਰ ਮੀਡਲ ਬਲਾਕਰ ਖੇਡਦਿਆਂ ਭਾਰਤ, ਪੰਜਾਬ ਅਤੇ ਹਲਕਾ ਲਹਿਰਾ ਗਾਗਾ ਦਾ ਨਾਮ ਚਮਕਾਉਣ ਵਾਲੇ ਹਲਕਾ ਲਹਿਰਾ ਦੇ ਪਿੰਡ ਲਹਿਲ ਖੁਰਦ ਦੇ ਨੌਜਵਾਨ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ, ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਅਮਰਿੰਦਰ ਪਾਲ ਸਿੰਘ ਹਲਕਾ ਲਹਿਰੇ ਦਾ ਮਾਣ ਅਤੇ ਸਨਮਾਨ ਹੈ। ਜੋ ਕਿ ਨੌਜਵਾਨਾਂ ਦਾ ਪ੍ਰੇਰਨਾ ਸਰੋਤ ਬਣ ਗਿਆ। ਉਨ੍ਹਾਂ ਅਮਰਿੰਦਰ ਪਾਲ ਸਿੰਘ ਤੇ ਫਖਰ ਅਤੇ ਮਾਨ ਮਹਿਸੂਸ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜਰੂਰਤ ਹੈ ਕਿ ਅੱਜ ਉਹ ਨਸ਼ੇ ਦਾ ਤਿਆਗ ਕਰਦੇ ਹੋਏ ਅਮਰਿੰਦਰ ਪਾਲ ਸਿੰਘ ਤੋਂ ਪ੍ਰੇਰਨਾ ਲੈਂਦੇ ਹੋਏ ਖੇਡਾਂ ਦਾ ਹਿੱਸਾ ਬਣਦਿਆਂ ਇੱਕ ਮਜਬੂਤ ਦੇਸ਼ ਸਮਾਜ ਅਤੇ ਸੂਬੇ ਦੇ ਨਿਰਮਾਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਪਿੰਡ ਖੇਡ ਸਟੇਡੀਅਮ ਬਣਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ ਅਤੇ ਜੋ ਖਿਡਾਰੀ ਨੈਸ਼ਨਲ, ਇੰਟਰਨੈਸ਼ਨਲ ਪੱਧਰ ਤੇ ਪੰਜਾਬ ਦਾ ਨਾਮ ਰੋਸ਼ਨ ਕਰਨਗੇ ਉਹਨਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰੇਗੀ। ਇਸ ਮੌਕੇ ਇੰਟਰਨੈਸ਼ਨਲ ਖਿਡਾਰੀ ਅਮਰਿੰਦਰ ਪਾਲ ਸਿੰਘ ਨੇ ਕਿਹਾ ਕਿ ਏਵੀਸੀ ਕੱਪ ਵਿੱਚ ਭਾਰਤ ਨੇ 40 ਸਾਲ ਬਾਅਦ ਕਾਂਸੀ ਦਾ ਮੈਡਲ ਜਿੱਤਿਆ ਹੈ। ਉਹਨਾਂ ਦੱਸਿਆ ਕਿ ਉਹ 2015-16 ਤੋਂ ਵਾਲੀਬਾਲ ਖੇਡਣੀ ਸ਼ੁਰੂ ਕੀਤੀ ਤੇ ਪੰਜਾਬੀ ਯੂਨੀਵਰਸਿਟੀ ਤੋਂ ਟੀਮ ਦਾ ਹਿੱਸਾ ਬਣੇ ,ਓਪਨ ਟਰਾਇਲ ਵਿੱਚ ਉਨ੍ਹਾਂ ਦੀ ਇੰਡੀਅਨ ਟੀਮ ਵਿੱਚ ਸਿਲੈਕਸ਼ਨ ਹੋਈ ,ਉਸ ਤੋਂ ਬਾਅਦ ਬੰਗਲੌਰ ਚ ਟਰਾਇਲ ਦੌਰਾਨ ਭਾਰਤੀ ਟੀਮ ਦਾ ਹਿੱਸਾ ਬਣੇ, ਏਵੀਸੀ ਕੱਪ ਜਿੱਤਣ ਤੋਂ ਬਾਅਦ ਹੁਣ ਅਗਲੇ ਮਹੀਨੇ ਜਪਾਨ ਵਿੱਚ ਕੱਪ ਹੋਣਾ ਹੈ, ਜਿਸ ਦੇ ਲਈ ਉਹ ਜਾਣਗੇ ਅਤੇ ਉਮੀਦ ਕਰਦੇ ਹਾਂ ਕਿ ਭਾਰਤੀ ਟੀਮ ਭਾਰਤ ਲਈ ਗੋਲਡ ਮੈਡਲ ਲੈ ਕੇ ਆਵੇਗੀ, ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਦੇ ਹੋਏ ਖੇਡਾਂ ਦਾ ਹਿੱਸਾ ਬਣਨ ਤਾਂ ਜੋ ਇੱਕ ਮਜਬੂਤ ਦੇਸ਼ ਸਮਾਜ ਦਾ ਨਿਰਮਾਣ ਕੀਤਾ ਜਾ ਸਕੇ। ਇਸ ਮੌਕੇ ਮੰਤਰੀ ਗੋਇਲ ਬੇਟੇ ਐਡਵੋਕੇਟ ਗੌਰਵ ਗੋਇਲ, ਯੂਥ ਆਗੂ ਅਜੈ ਕੁਮਾਰ ਠੋਲੀ, ਮੇਘ ਰਾਜ ਜਵੀਨ ਸਿੰਘ ਸਰਪੰਚ ਲਹਿਲ ਖੁਰਦ,ਸੀਸਪਾਲ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਤੋਂ ਇਲਾਵਾ ਹੋਰ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

Punjabi Khabran


Recommended Posts