ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
*ਮਰਹੂਮ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਵਿਕਸਿਤ ਪਾਰਕ ਲੋਕ ਅਰਪਿਤ*
July 3, 2026
Punjabi-Khabran

Dharaledar Bureau / Punjab

ਸੁਨਾਮ, 3 ਜੁਲਾਈ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਰਹੂਮ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਉਣ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਕਰੀਬ 80 ਲੱਖ ਰੁਪਏ ਦੀ ਲਾਗਤ ਵਾਲੇ ਵਿਸ਼ਾਲ ਅਤੇ ਆਧੁਨਿਕ ਪਾਰਕ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੋਕ ਅਰਪਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਰਹੂਮ ਭਗਵਾਨ ਦਾਸ ਅਰੋੜਾ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਦਗੀ, ਲੋਕਾਂ ਨਾਲ ਜੁੜਾਅ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਸ਼੍ਰੀ ਭਗਵਾਨ ਦਾਸ ਅਰੋੜਾ ਦੀ ਸ਼ਖ਼ਸੀਅਤ ਦੀ ਖੁਸ਼ਬੂ ਅੱਜ ਵੀ ਸਮਾਜ ਵਿੱਚ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਸਿਰਫ਼ ਇੱਕ ਢਾਂਚਾ ਨਹੀਂ, ਸਗੋਂ ਭਗਵਾਨ ਦਾਸ ਅਰੋੜਾ ਦੇ ਸੰਘਰਸ਼ਮਈ ਅਤੇ ਲੋਕ-ਹਿਤੈਸ਼ੀ ਜੀਵਨ ਦੀ ਯਾਦਗਾਰ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪਾਰਕ ਇਲਾਕਾ ਵਾਸੀਆਂ ਲਈ ਇੱਕ ਹਰਿਆਲੀ ਭਰਿਆ ਸੁੰਦਰ ਸਥਾਨ ਸਾਬਤ ਹੋਵੇਗਾ, ਜਿੱਥੇ ਲੋਕ ਸਵੇਰੇ-ਸ਼ਾਮ ਸੈਰ ਕਰਨ ਦੇ ਨਾਲ-ਨਾਲ ਆਪਣਾ ਕੀਮਤੀ ਸਮਾਂ ਵੀ ਬਿਤਾ ਸਕਣਗੇ। ਪਾਰਕ ਵਿੱਚ ਬੱਚਿਆਂ ਲਈ ਖੇਡਣ ਦੀਆਂ ਵਿਸ਼ੇਸ਼ ਸਹੂਲਤਾਂ, ਬਜ਼ੁਰਗਾਂ ਲਈ ਬੈਠਣ ਦੀ ਸੁਵਿਧਾ, ਸੁੰਦਰ ਪੈਦਲ ਮਾਰਗ, ਬਾਗਬਾਨੀ ਅਤੇ ਹੋਰ ਆਧੁਨਿਕ ਵਿਕਾਸੀ ਕੰਮ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਸ਼ਹਿਰੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰਿਆਵਲੀ ਵਧਾਉਣ, ਜਨਤਕ ਸਥਾਨਾਂ ਨੂੰ ਸੁਧਾਰਨ ਅਤੇ ਲੋਕਾਂ ਲਈ ਬਿਹਤਰ ਜੀਵਨ ਮਾਹੌਲ ਪ੍ਰਦਾਨ ਕਰਨ ਲਈ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ। ਸਮਾਗਮ ਦੌਰਾਨ ਮਰਹੂਮ ਭਗਵਾਨ ਦਾਸ ਅਰੋੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਜੀਵਨ ਅਤੇ ਸੇਵਾਵਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਮਾਗਮ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ, ਸਮਾਜਿਕ ਆਗੂਆਂ, ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਅਤੇ ਮਰਹੂਮ ਭਗਵਾਨ ਦਾਸ ਅਰੋੜਾ ਦੇ ਪਰਿਵਾਰਕ ਮੈਂਬਰਾਂ ਨੇ ਹਾਜ਼ਰੀ ਭਰੀ।

Punjabi Khabran


Recommended Posts