ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਵਿਧਾਇਕ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
July 4, 2026
Punjabi-Khabran

Dharaledar Bureau / Punjab

ਪਟਿਆਲਾ ਪਟਿਆਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਪਟਿਆਲਾ ਸ਼ਹਿਰ ਦੀ ਮੌਜੂਦਾ ਰਾਜਸੀ ਸਥਿਤੀ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਹੋਈ। ਵਿਧਾਇਕ ਕੋਹਲੀ ਨੇ ਪਾਰਟੀ ਸੁਪਰੀਮੋ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਹੋਏ ਕੰਮਾਂ ਅਤੇ ਵੱਖ-ਵੱਖ ਮੁੱਦਿਆਂ 'ਤੇ ਆਧਾਰਿਤ ਇੱਕ ਵਿਸ਼ੇਸ਼ ਰਿਪੋਰਟ ਸੌਂਪੀ। ਅਰਵਿੰਦ ਕੇਜਰੀਵਾਲ ਜੁਲਾਈ ਮਹੀਨੇ ਵਿਚ ਪਟਿਆਲਾ ਆਉਣਗੇ ਅਤੇ ਸ਼ਹਿਰ ਨੂੰ ਵੱਡੇ ਤੋਹਫ਼ੇ ਵੀ ਦੇ ਕੇ ਜਾਣਗੇ। ਇਸ ਮੁਲਾਕਾਤ ਦੌਰਾਨ ਵਿਧਾਇਕ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੇ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਕੰਮਾਂ ਬਾਰੇ ਬਰੀਕੀ ਨਾਲ ਜਾਣਕਾਰੀ ਸਾਂਝੀ ਕੀਤੀ। ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ 'ਤੇ ਪੂਰਨ ਸੰਤੁਸ਼ਟੀ ਪ੍ਰਗਟਾਈl ਪਟਿਆਲਾ ਵਿੱਚ ਇਸ ਸਮੇਂ ਰਾਜਸੀ ਸਰਗਰਮੀਆਂ ਕਾਫੀ ਤੇਜ਼ ਹਨ ਅਤੇ 'ਆਪ' ਸਰਕਾਰ ਸ਼ਹਿਰ ਦੇ ਸੁੰਦਰੀਕਰਨ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਵਿਧਾਇਕ ਕੋਹਲੀ ਨੇ ਖ਼ਾਸ ਤੌਰ 'ਤੇ ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਚੱਲ ਰਹੇ ਨਵੀਨੀਕਰਨ ਦੇ ਪ੍ਰੋਜੈਕਟ ਬਾਰੇ ਕੇਜਰੀਵਾਲ ਨੂੰ ਵਿਸਥਾਰ ਵਿੱਚ ਦੱਸਿਆ। ਇਸ ਦੇ ਨਾਲ ਹੀ ਨਗਰ ਨਿਗਮ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਵੀ ਪਾਰਟੀ ਸੁਪਰੀਮੋ ਦੇ ਸਾਹਮਣੇ ਰੱਖਿਆ ਗਿਆ। ਡੱਬੀ ਸਾਢੇ ਚਾਰ ਸਾਲਾਂ ਵਿੱਚ ਵਧਿਆ ਪਾਰਟੀ ਦਾ ਗ੍ਰਾਫ਼, ਮੁੜ ਬਣੇਗੀ ਸਰਕਾਰ: ਕੋਹਲੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਦਾ ਗ੍ਰਾਫ਼ ਬਹੁਤ ਉੱਚਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਹੋਏ ਸਾਰੇ ਵੱਡੇ ਵਾਅਦੇ ਪੂਰੇ ਕਰ ਚੁੱਕੀ ਹੈ ਅਤੇ ਮਹਿਲਾਵਾਂ ਨੂੰ ਮਹੀਨਾਵਾਰ ਰਾਸ਼ੀ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਵਿਧਾਇਕ ਕੋਹਲੀ ਨੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ "ਕਾਂਗਰਸ, ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ ਵਰਗੀਆਂ ਪਾਰਟੀਆਂ ਹੁਣ ਸਿਆਸੀ ਲੀਹ ਤੋਂ ਲੱਥ ਚੁੱਕੀਆਂ ਹਨ। ਪੰਜਾਬ ਦੇ ਲੋਕ ਇਹ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਸੂਬੇ ਦਾ ਅਸਲ ਵਿਕਾਸ ਕਰ ਸਕਦੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਪਟਿਆਲਾ ਸ਼ਹਿਰ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਨਾਲ ਸ਼ਹਿਰ ਦੀ ਨੁਹਾਰ ਬਦਲ ਰਹੀ ਹੈ। ਅਗਲੇ ਚਾਰ ਮਹੀਨਿਆਂ ਦੇ ਅੰਦਰ-ਅੰਦਰ ਸਾਰੇ ਅਧੂਰੇ ਅਤੇ ਪੈਂਡਿੰਗ ਪਏ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

Punjabi Khabran


Recommended Posts