*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ
July 6, 2026
45-Lakh-Worth-Panchayat-Ghr-In-P

Dharaledar Bureau / Punjab

ਭਵਾਨੀਗੜ੍ਹ, 05 ਜੁਲਾਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਆਧੁਨਿਕ ਪੰਚਾਇਤ ਘਰ ਨੂੰ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕਾ ਭਰਾਜ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਪਿੰਡਾਂ ਵਿੱਚ ਮੁਹੱਈਆ ਕਰਵਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਕੜਾ ਵਿਖੇ ਬਣਾਇਆ ਗਿਆ ਇਹ ਪੰਚਾਇਤ ਘਰ ਪਿੰਡ ਦੀ ਇੱਕ ਵੱਡੀ ਲੋੜ ਸੀ, ਜਿਸ 'ਤੇ ਕਰੀਬ 45 ਲੱਖ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਕਿਹਾ, "ਇਸ ਨਵੇਂ ਪੰਚਾਇਤ ਘਰ ਦੇ ਬਣਨ ਨਾਲ ਹੁਣ ਪਿੰਡ ਵਾਸੀਆਂ ਨੂੰ ਆਪਣੇ ਸਾਂਝੇ ਇਕੱਠ, ਪੰਚਾਇਤ ਦੀਆਂ ਮੀਟਿੰਗਾਂ ਅਤੇ ਹੋਰ ਪ੍ਰੋਗਰਾਮ ਉਲੀਕਣ ਲਈ ਇੱਕ ਬਿਹਤਰ ਅਤੇ ਸੁਵਿਧਾਜਨਕ ਸਥਾਨ ਮਿਲ ਗਿਆ ਹੈ। ਸਾਡਾ ਮਕਸਦ ਹਰ ਪਿੰਡ ਤੱਕ ਵਿਕਾਸ ਦੀਆਂ ਗ੍ਰਾਂਟਾਂ ਬਿਨਾਂ ਕਿਸੇ ਪੱਖਪਾਤ ਦੇ ਪਹੁੰਚਾਉਣਾ ਹੈ।" ਵਿਧਾਇਕਾ ਨੇ ਅੱਗੇ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਪਾਰਦਰਸ਼ੀ ਤਰੀਕੇ ਨਾਲ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ। ਇਸ ਮੌਕੇ ਹਾਜ਼ਰ ਪਿੰਡ ਦੇ ਪਤਵੰਤਿਆਂ ਅਤੇ ਪੰਚਾਇਤ ਮੈਂਬਰਾਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਆਧੁਨਿਕ ਇਮਾਰਤ ਦੀ ਸਖ਼ਤ ਲੋੜ ਸੀ, ਜੋ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਦੀ ਤਰੱਕੀ ਲਈ ਉਹ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਇਸ ਉਦਘਾਟਨੀ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ, ਗ੍ਰਾਮ ਪੰਚਾਇਤ ਕਾਕੜਾ ਦੇ ਮੈਂਬਰ, ਸਥਾਨਕ 'ਆਪ' ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

45 Lakh Worth Panchayat Ghr In Pind Kakda


Recommended Posts