ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਲਹਿਰਾ ਹਲਕੇ ਦੇ ਪਿੰਡ ਅੜਕਵਾਸ ਵਿੱਚ ਹੋ ਗਿਆ ਸਿਆਸੀ ਖੇਲਾ
July 6, 2026
Punjabi-Khabran

Dharaledar Bureau / Punjab

ਲਹਿਰਾਗਾਗਾ 05 ਜੁਲਾਈ ( ):----ਲਹਿਰਾ ਹਲਕੇ ਤੋਂ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਲੋਕਾਂ ਦੇ ਕੀਤੇ ਜਾ ਰਹੇ ਨਿੱਜੀ ਕੰਮਾਂ ਤੇ ਹਲਕੇ ਦੇ ਪਿੰਡਾਂ ਸ਼ਹਿਰਾਂ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹਲਕੇ ਦੇ ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ ਨੇ ਆਪਣੀ ਸਮੁੱਚੀ ਪੰਚਾਇਤ ਸਮੇਤ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਮੰਤਰੀ ਗੋਇਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹੋਏ ਇੱਕ ਸਮਾਗਮ ਵਿੱਚ ਮੰਤਰੀ ਗੋਇਲ ਨੇ ਸਰਪੰਚ ਪ੍ਰਗਟ ਸਿੰਘ, ਪੰਚਾਇਤ ਮੈਂਬਰਾਂ ਦੁਲਰਾਜ ਸਿੰਘ, ਹਰਦੇਵ ਸਿੰਘ ,ਸੁਰਜੀਤ ਕੌਰ ,ਹਰਪਾਲ ਕੌਰ, ਬਲਵਿੰਦਰ ਕੌਰ, ਗੁਰਮੀਤ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ ,ਲਖਵੀਰ ਸਿੰਘ ਅਤੇ ਹੋਰਨਾਂ ਨੂੰ ਪਾਰਟੀ ਦੇ ਪਟਕੇ ਪਹਿਨਾਉਂਦਿਆਂ ਕਿਹਾ ਕਿ ਪਾਰਟੀ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਪਿੰਡ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਸ ਮੌਕੇ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਜੋ ਕਿ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ, ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕਰਨਾ, ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਮਦਦ ਦੇਣਾ, 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਨਾਲ ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ। ਇਸ ਮੌਕੇ ਮੰਤਰੀ ਗੋਇਲ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ, ਲੋਕਾਂ ਦੀ ਖੁਸ਼ਹਾਲੀ ਲਈ ਕੋਈ ਏਜੰਡਾ ਨਹੀਂ, ਵਿਰੋਧੀ ਪਾਰਟੀਆਂ ਵਾਲੇ ਸਿਰਫ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਪ੍ਰਗਟ ਸਿੰਘ ਸਮੇਤ ਹੋਰਨਾਂ ਨੇ ਕਿਹਾ ਕਿ ਮੰਤਰੀ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮ ਇਤਿਹਾਸਕ ਹਨ, ਜਿਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹਏ ਹਨ, ਜੋ ਕੰਮ ਮੰਤਰੀ ਗੋਇਲ ਨੇ ਸਾਢੇ ਚਾਰ ਸਾਲ ਵਿੱਚ ਕਰਵਾ ਦਿੱਤੇ ਉਹ ਕੰਮ ਵਿਰੋਧੀ ਪਾਰਟੀਆਂ ਵਾਲੇ 50 ਸਾਲਾਂ ਵਿੱਚ ਵੀ ਨਹੀਂ ਕਰਵਾ ਸਕੇ। ਇਸ ਮੌਕੇ ਹਰਇੰਦਰ ਸਿੰਘ ਚੰਗਾਲੀਵਾਲਾ,ਐਸ ਡੀ ਓ ਸੁਖਬੀਰ ਸਿੰਘ,ਭਗਵੰਤ ਸਿੰਘ ਬਲਾਕ ਸੰਮਤੀ ਅੜਕਵਾਸ, ਜਗਬੀਰ ਸਿੰਘ ਪਿੰਡ ਅੜਕਵਾਸ, ਲੀਲਾ ਸਿੰਘ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੇ ਕੁਮਾਰ ਠੋਲੀ, ਪ੍ਰਵੀਨ ਟਿੰਕਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ, ਗੁਰਜੀਤ ਸਿੰਘ ਬੋਖਰਾ ਕਲਾਂ, ਤੋ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

Punjabi Khabran


Recommended Posts