ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ
July 6, 2026
Punjabi-Khabran

Dharaledar Bureau / Punjab

ਸੰਗਰੂਰ, 6 ਜੁਲਾਈ: ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਉਨ੍ਹਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਸੁਖਾਵਾਂ ਅਤੇ ਪਾਰਦਰਸ਼ੀ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਹਰੇਕ ਜਾਇਜ਼ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਮਾਮਲੇ ਨੂੰ ਬਿਨਾਂ ਲੋੜ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਕਾਇਮ ਕਰਨ ਲਈ ਸਮੂਹ ਸਬ-ਡਵੀਜ਼ਨਾਂ ਵਿੱਚ ਐਸ.ਡੀ.ਐਮਜ਼. ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨਾਂ ਅਤੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਰਾਹੀਂ ਸਥਾਨਕ ਪੱਧਰ 'ਤੇ ਹੀ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਕਿਹਾ ਕਿ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਾਲੇ ਇੱਕ ਪ੍ਰਭਾਵਸ਼ਾਲੀ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਵਾਂ ਸਬੰਧੀ ਕਮਿਸ਼ਨ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ, ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਤੱਕ ਪਹੁੰਚਾ ਕੇ ਸਮੇਂ ਸਿਰ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼., ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਸਟੇਟ ਸੈਕਟਰੀ ਸੰਜੀਵ ਗੁਪਤਾ, ਆਸ਼ੂਤੋਸ਼, ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ, ਹਲਕਾ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਹਲਕਾ ਸੰਗਰੂਰ ਦੇ ਚੇਅਰਮੈਨ ਸੁਖਜਿੰਦਰ ਮਾਨ, ਹਲਕਾ ਲਹਿਰਾ ਦੇ ਚੇਅਰਮੈਨ ਪ੍ਰਿੰਸ ਗਰਗ, ਹਲਕਾ ਸੁਨਾਮ ਦੇ ਚੇਅਰਮੈਨ ਰਾਮ ਕੁਮਾਰ, ਹਲਕਾ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਟਰੇਡਰਜ਼ ਕਮਿਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

Punjabi Khabran


Recommended Posts