ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ
July 7, 2026
Aman-Arora-News

Dharaledar Bureau / Punjab

ਸੁਨਾਮ, 06 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਨਗਰ ਕੌਂਸਲ ਸੁਨਾਮ ਵੱਲੋਂ ਪੁਰਾਣੀ ਮੰਡੀ ਨਾਲ ਸਬੰਧਤ ਪਿਛਲੇ 40 ਸਾਲਾਂ ਤੋਂ ਲਟਕਦੇ ਆ ਰਹੇ ਗੰਭੀਰ ਮਸਲੇ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਹੈ। ਅੱਜ ਸੁਨਾਮ ਨਗਰ ਕੌਂਸਲ ਦੇ ਹਾਊਸ ਦੀ ਹੋਈ ਪਹਿਲੀ ਸਪੈਸ਼ਲ ਮੀਟਿੰਗ ਵਿੱਚ, ਜੋ ਕਿ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਦੀ ਅਗਵਾਈ ਹੇਠ ਹੋਈ, ਜਿਸ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ ਇਸ ਵਿੱਚ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਪਿਛਲੀਆਂ ਸਰਕਾਰਾਂ ਵੇਲੇ ਬਣੀ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ 'ਤੇ ਵਾਪਸ ਲੈ ਲਿਆ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984 ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੀ ਮੰਡੀ ਨੂੰ ਡੀ-ਨੋਟੀਫਾਈ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਦੇ ਵਸਨੀਕਾਂ ਅਤੇ ਸ਼ੋਅਰੂਮਾਂ ਦੇ ਅੱਗੇ ਨਵੀਂ ਉਸਾਰੀ ਕਰਨ ਦੀ ਯੋਜਨਾ ਬਣਾਈ ਗਈ ਸੀ। ਇਸ ਮਸਲੇ ਕਾਰਨ ਸਥਾਨਕ ਲੋਕਾਂ ਅਤੇ ਕੌਂਸਲ ਵਿਚਕਾਰ ਲੰਬਾ ਸਮਾਂ ਕਾਨੂੰਨੀ ਲੜਾਈ ਚੱਲੀ। ਹਾਲਾਂਕਿ, ਹਾਈ ਕੋਰਟ ਵਿੱਚ ਕਮੇਟੀ ਕੇਸ ਜਿੱਤ ਗਈ ਸੀ, ਪਰ ਸਾਡੀ ਸਰਕਾਰ ਲੋਕਾਂ ਦੇ ਉਜਾੜੇ ਦੇ ਹੱਕ ਵਿੱਚ ਨਹੀਂ ਹੈ। ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ, "ਚੋਣਾਂ ਦੌਰਾਨ ਵਿਰੋਧੀਆਂ ਨੇ ਪੂਰੀ ਮੰਡੀ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਚੋਣਾਂ ਤੋਂ ਬਾਅਦ ਲੋਕਾਂ ਦੇ ਮਕਾਨ ਅਤੇ ਦੁਕਾਨਾਂ ਢਾਹ ਦਿੱਤੀਆਂ ਜਾਣਗੀਆਂ ਅਤੇ ਬੁਲਡੋਜ਼ਰ ਚਲਾਏ ਜਾਣਗੇ। ਮੈਂ ਚੋਣਾਂ ਦੌਰਾਨ ਹੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਤੱਕ ਲੋਕਾਂ ਦਾ ਵਿਸ਼ਵਾਸ ਉਹਨਾਂ ਦੇ ਸਿਰ 'ਤੇ ਹੈ, ਕਿਸੇ ਦੇ ਵੀ ਕਾਰੋਬਾਰ ਜਾਂ ਮਕਾਨ ਵੱਲ ਕੋਈ ਅੱਖ ਚੁੱਕ ਕੇ ਨਹੀਂ ਦੇਖ ਸਕੇਗਾ। ਅੱਜ ਅਸੀਂ ਪਹਿਲੀ ਹੀ ਮੀਟਿੰਗ ਵਿੱਚ ਉਹ 40 ਸਾਲ ਪੁਰਾਣਾ ਮਸਲਾ ਹੱਲ ਕਰ ਦਿੱਤਾ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਆਬਾਦੀ ਅਤੇ ਟ੍ਰੈਫਿਕ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਹੁਣ ਉੱਥੇ ਕੋਈ ਵੀ ਨਵੀਂ ਦੁਕਾਨ ਜਾਂ ਸ਼ੋਅਰੂਮ ਬਣਾਉਣ ਦੀ ਨਗਰ ਕੌਂਸਲ ਦੀ ਕੋਈ ਮਨਸ਼ਾ ਨਹੀਂ ਹੈ, ਜਿਸ ਨਾਲ ਲੋਕਾਂ ਦੇ ਰਸਤੇ ਰੁਕਣ। ਇਸ ਇਤਿਹਾਸਕ ਫੈਸਲੇ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਪੁਰਾਣੀ ਮੰਡੀ ਦੇ ਸਮੂਹ ਵਸਨੀਕਾਂ, ਸ਼ਹਿਰ ਨਿਵਾਸੀਆਂ ਅਤੇ ਉਨ੍ਹਾਂ ਸਾਰੇ ਪਤਵੰਤਿਆਂ ਨੂੰ ਮੁਬਾਰਕਬਾਦ ਦਿੱਤੀ, ਜਿਨ੍ਹਾਂ ਨੇ ਇਸ ਲੋਕ-ਹਿੱਤ ਦੇ ਮਸਲੇ ਨੂੰ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੀਟਿੰਗ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਮੀਤ ਪ੍ਰਧਾਨ ਮੀਨਾ ਰਾਣੀ, ਜਿਸ ਵਾਰਡ ਨਾਲ ਸੰਬੰਧਿਤ ਇਹ ਫੈਸਲਾ ਹੈ ਉਸ ਦੀ ਨਗਰ ਕੌਂਸਲਰ ਮਾਹੀ ਮਹੰਤ ਸਹਿਤ ਸਮੂਹ ਨਗਰ ਕੌਂਸਲਰ ਹਾਜ਼ਰ ਸਨ।

Aman Arora News


Recommended Posts